ਅਮ੍ਰਿਤਸਰ, 15 ਮਾਰਚ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋੋਂ ਇਸ਼ਤਿਹਾਰ ਨੰਬਰ 2ਫ਼2013 ਰਾਹੀਂ ਜੂਨੀਅਰ ਲਾਇਬ੍ਰੇਰੀ ਅਟੈਡੈਂਟ-ਕਮ-ਸੇਵਾਦਾਰ ਦੀਆਂ ਅਸਾਮੀਆਂ ਦਾ ਲਿਖਤੀ ਟੈਸਟ ਯੂਨੀਵਰਸਿਟੀ ਵੱਲੋਂ 26 ਮਾਰਚ, 2016 ਨੂੰ ਸਵੇਰੇ 11 ਵਜੇ ਯੂਨੀਵਰਸਿਟੀ ਕੈਂਪਸ ਵਿਚ ਲਿਆ ਜਾਵੇਗਾ।ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ ਨੇ ਦੱਸਿਆ ਕਿ ਸਾਰੇ ਯੋਗ ਉਮੀਦਵਾਰ ਆਪਣੇ ਐਡਮਿਟ ਕਾਰਡ ਯੂਨੀਵਰਸਿਟੀ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਆਵੇ ਤਾਂ ਉਹ ਫੋਨ ਨੰ. 0183-2258802-09 ਐਕਸਟੈਂਸ਼ਨ: 3224 ‘ਤੇ ਯੂਨੀਵਰਸਿਟੀ ਦੇ ਇੰਚਾਰਜ ਕੰਪਿਊਟਰ ਸੈਂਟਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਹਦਾਇਤ ਕੀਤੀ ਉਹ ਟੈਸਟ ਵਾਲੇ ਦਿਨ ਆਪਣੇ ਐਡਮਿਟ ਕਾਰਡ ਨਾਲ ਲੈ ਕੇ ਆਉਣ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media