Wednesday, July 1, 2026

ਜਥੇਦਾਰ ਅਵਤਾਰ ਸਿੰਘ ਨੇ ਰਾਜ ਸਭਾ ਵਿੱਚ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਹੋਣ ਦਾ ਸਵਾਗਤ ਕੀਤਾ

ਅੰਮ੍ਰਿਤਸਰ, 16 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜ ਸਭਾ ਵਿੱਚ ਸਰਵਸੰਮਤੀ ਨਾਲ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਹੋਣ ਦਾ ਸਵਾਗਤ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਤੇ ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਦੇ ਉੱਦਮ ਸਦਕਾ ਕੇਂਦਰ ਸਰਕਾਰ ਵੱਲੋਂ ਇਹ ਬਹੁਤ ਹੀ ਵਧੀਆ ਕਦਮ ਚੁੱਕਿਆ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਲਗਾਤਾਰ ਸੰਪਰਕ ਵਿੱਚ ਰਹਿੰਦਿਆ ਮੁਲਾਕਾਤਾਂ ਕਰਕੇ ਇਹ ਫੈਸਲਾ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।ਉਨ੍ਹਾਂ ਕਿਹਾ ਕਿ ਉਮੀਦ ਕਰਦੇ ਹਾਂ ਕਿ ਰਾਜ ਸਭਾ ਵਾਂਗ ਹੁਣ ਅਗਲੇ ਹਾਊਸ ਵਿੱਚ ਵੀ ਬਿਨਾਂ ਕਿਸੇ ਰੁਕਾਵਟ ਤੋਂ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਹੋ ਜਾਵੇਗਾ ਜਿਸ ਨਾਲ ਪਿਛਲੇ ਕਾਫੀ ਲੰਮੇ ਸਮੇਂ ਤੋਂ ਲਟਕ ਰਿਹਾ ਮਾਮਲਾ ਆਖਿਰਕਾਰ ਹੱਲ ਹੋਵੇਗਾ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …

Leave a Reply