Wednesday, August 26, 2026

‘ਜਸ਼ਨ-2016’ ਅਤੇ ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ ਚੈਂਪੀਅਨਸ਼ਿਪ ਭਲਕੇ 17 ਮਾਰਚ ਤੋਂ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2016’ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਭਲਕੇ ਸ਼ੁਰੂ ਹੋਣਗੇ। 17 ਤੋਂ 20 ਮਾਰਚ ਤਕ ਚੱਲਣ ਵਾਲੇ ਜਸ਼ਨ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ-ਕਲਾਕਾਰ ਭਾਗ ਲੈ ਰਹੇ ਹਨ। ਡੀਨ ਵਿਦਿਆਰਥੀ ਭਲਾਈ, ਡਾ. ਅਮਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਜਸ਼ਨ ਦੇ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਕਰਨਗੇ।ਇਸ ਤੋਂ ਇਲਾਵਾ ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ ਚੈਂਪੀਅਨਸ਼ਿਪ(ਪੁਰਸ਼ ਅਤੇ ਇਸਤਰੀਆਂ), ਜੋ ਕਿ 17 ਤੋਂ 21 ਮਾਰਚ ਤਕ ਯੂਨੀਵਰਸਿਟੀ ਦੇ ਮਲਟੀਪਰਪਜ਼ਜ਼ਿਮਨੇਜ਼ੀਅਮ ਹਾਲ ਵਿਖੇ ਕਰਵਾਈ ਜਾ ਰਹੀ ਹੈ, ਦਾ ਉਦਘਾਦਨ ਵੀ ਪ੍ਰੋ. ਬਰਾੜ ਵੱਲੋਂ ਹੀ ਸਵੇਰੇ 9.30 ਕੀਤਾ ਜਾਵੇਗਾ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply