ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇਕੇਂਦਰੀ ਰੇਲ ਮੰਤਰੀ ਸੁਰੇਸ਼ ਪ੍ਰਭੂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ ਜਿਨ੍ਹਾਂ ਦੇ ਮੰਤਰਾਲੇ ਵੱਲੋਂ 12047/12048 ਦਿੱਲੀ-ਬਠਿੰਡਾ ਸ਼ਤਾਬਦੀ ਐਕਸਪ੍ਰੈਸ ਨੂੰ 10ਜੁਲਾਈ 2016 ਤੋਂ ਫਿਰੋਜ਼ਪੁਰ ਛਾਉਣੀ ਸਟੇਸ਼ਨ ਤੱਕ ਵਧਾਉਣ ਦੀ ਹਰੀ ਝੰਡੀ ਦੇ ਦਿੱਤੀ ਗਈ ਹੈ।ਰੇਲ ਮੰਤਰਾਲੇ ਵੱਲੋਂ ਚੁੱਕੇ ਗਏ ਇਸ ਕਦਮ ਨੂੰ ਪੰਜਾਬ ਲਈ ਵਿਸ਼ੇਸ਼ ਤੋਹਫਾ ਕਰਾਰ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਹ ਰੇਲ ਗੱਡੀ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਸਵੇਰੇ 4 ਵਜੇ ਫਿਰੋਜ਼ਪੁਰ ਤੋਂ ਚੱਲੇਗੀ ਅਤੇ ਸ਼ਾਮੀ 4.20 ਵਜੇ ਨਵੀਂ ਦਿੱਲੀ ਤੋਂ ਚੱਲਿਆ ਕਰੇਗੀ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ 14887/14888ਕਾਲਕਾ-ਬਾੜਮੇਰ ਐਕਸਪ੍ਰੈਸ ਗੱਡੀ ਨੂੰ ਤਜ਼ਰਬੇ ਦੇ ਤੌਰ ‘ਤੇ ਭੁੱਚੋ ਸਟੇਸ਼ਨ ਉੱਤੇ ਰੁਕਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰੇਲ ਮੰਤਰਾਲੇ ਦੇ ਇਸ ਕਦਮ ਨਾਲ ਉਨ੍ਹਾਂ ਦੀ ਦਿਲੀ ਖਾਹਿਸ਼ ਪੂਰੀ ਹੋ ਗਈ ਹੈ ਅਤੇ ਪੰਜਾਬ ਦੇ ਲੋਕ ਇਸ ਤੋਹਫੇ ਲਈ ਰੇਲ ਮੰਤਰਾਲੇ ਦੇ ਧੰਨਵਾਦੀ ਰਹਿਣਗੇ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media