Thursday, July 16, 2026

ਬੇਸਿਕ ਸਾਇੰਸਜ਼ ਵਿਦਿਆਰਥੀਆਂ ਵੱਲੋਂ ਵਿੱਦਿਅਕ ਟੂਰ ਆਯੋਜਿਤ

PPN1703201601

ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਯੂਨੀਵਰਸਿਟੀ ਕਾਲਜ ਆਫ ਬੇਸਿਕ ਸਾਇੰਸਜ਼, ਤਲਵੰਡੀ ਸਾਬੋ ਵੱਲੋਂ ਇਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਿਨ ਕੀਤਾ ਗਿਆ। ਜਿਸ ਵਿਚ 50 ਦੇ ਕਰੀਬ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਤੋਂ ਦਰਸ਼ਨ ਕਰਨ ਉਪਰੰਤ ਇਤਹਾਸਕ ਸ਼ਹਿਰ ਮੁੱਦਕੀ ਵਿਖੇ ਪਹੁੰਚ ਕੇ ਸਿੱਖ ਫੌਜਾਂ ਅਤੇ ਅੰਗਰੇਜ਼ਾਂ ਦਰਮਿਆਨ ਹੋਈ ਇਤਹਾਸਕ ਜੰਗ ਬਾਰੇ ਟੂਰ ਦੇ ਅਗਵਾਈ ਕਰਤਾ ਡਾ. ਐੱਸ. ਕੇ . ਭੁੱਲਰ ਨੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇੱਥੋਂ ਸਾਇੰਸ ਸਿਟੀ ਕਪੂਰਥਲਾ ਵਿਖੇ ਪਹੁੰਚ ਕੇ ਵਿਦਿਆਰਥੀਆਂ ਨੇ ਸਾਇੰਸ ਦੀਆਂ ਯੁੱਗ ਪਲਟਾਊ ਖੋਜਾਂ ਅਤੇ ਪੁਲਾੜ ਵਿਗਿਆਨ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ । ਇਸ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ ਵਿਚ ਰਹਿੰਦੇ ਹੋਏ ਧਾਰਮਿਕ, ਇਤਿਹਾਸਕ, ਸਮਾਜਿਕ ਅਤੇ ਵਿਗਿਆਨਕ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਾ. ਕਵਿਤਾ ਚੌਧਰੀ ਅਤੇ ਪ੍ਰੋ. ਜਗਜੀਤ ਸਿੰਘ ਨੇ ਇਸ ਟੂਰ ਦੌਰਾਨ ਵਿਦਿਆਰਥੀਆਂ ਦੀ ਯੋਗ ਅਗਵਾਈ ਕੀਤੀ ।ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਨੇ ਵਿੱਦਿਅਕ ਟੂਰ ਸਬੰਧੀ ਬੋਲਦਿਆਂ ਕਿਹਾ ਕਿ ਇਹ ਵਿੱਦਿਅਕ ਟੂਰ ਵਿਦਿਆਰਥੀਆਂ ਲਈ ਇਤਹਾਸਕ ਅਤੇ ਧਾਰਮਿਕ ਗਿਆਨ ਦਾ ਖਜ਼ਾਨਾ ਹੋ ਨਿੱਬੜਿਆ ਹੈ, ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੀ ਸਰਵਪੱਖੀ ਸਖਸ਼ੀਅਤ ਦੇ ਵਿਕਾਸ ਲਈ ਅਤੀ ਜ਼ਰੂਰੀ ਹਨ ।ਇਸ ਵਿੱਦਿਅਕ ਟੂਰ ਆਯੋਜਨ ਲਈ ਡੀਨ ਡਾ. ਪਵਨ ਕੁਮਾਰ ਗਰਗ ਅਤੇ ਉਨ੍ਹਾਂ ਦੇ ਕਾਲਜ ਦੇ ਸਟਾਫ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿੱਦਿਅਕ ਟੂਰਾਂ ਦੀ ਬਦੌਲਤ ਹੀ ਅਮੀਰ ਪੰਜਾਬੀ ਸੱਭਿਆਚਾਰ, ਕਲਾ, ਸੰਸਕ੍ਰਿਤੀ ਅਤੇ ਧਾਰਮਿਕ ਅਸਥਾਨਾਂ ਦੀ ਮਹੱਤਤਾ ਨੂੰ ਜਾਣਿਆ ਅਤੇ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾ ਸਕਦਾ ਹੈ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply