
ਪਠਾਨਕੋਟ, 17 ਮਾਰਚ (ਪ.ਪ)- ਸਥਾਨਿਕ ਸਿਵਲ ਹਸਪਤਾਲ ਵਿਖੇ ਟੀ.ਬੀ. ਦੀ ਬਿਮਾਰੀ ਨੂੰ ਡਾਇਗਨੋਜ਼ ਕਰਨ ਲਈ 20 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਗਈ ਆਧੁਨਿਕ ਛੳਰਟਰਦਿਗੲ ਬੳਰੲਦ ਨੁਚਲੲਚਿ ੳਚਦਿ ੳਮਪਲਚਿੳਟੋਿਨ ਟੲਚਹਨਤਿੁੲ (ਟੀ.ਬੀ. ਨੈਟ) ਮਸ਼ੀਨ ਦਾ ਉਦਘਾਟਨ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪਠਾਨਕੋਟ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਡਾ. ਅਜੇ ਬੱਗਾ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ., ਡਾ. ਤਰਸੇਮ ਸਿੰਘ ਡੀ.ਐਚ.ਓ., ਡਾ. ਦੀਪਕ ਮਿਨਹਾਸ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਹੋਰ ਅਧੁਨਿਕ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ, ਮੈਂਬਰ ਪਾਰਲੀਮੈਂਟ ਅਤੇ ਸਿਵਲ ਸੋਸਾਇਟੀ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਕਤ ਲਗਾਈ ਗਈ ਆਧੁਨਿਕ ਮਸ਼ੀਨ ਦੀ ਸੁਵਿਧਾ ਪਹਿਲਾਂ ਜ਼ਿਲ੍ਹਾ ਬਠਿੰਡਾ, ਜਲੰਧਰ, ਫਿਰੋਜਪੁਰ, ਹੁਸ਼ਿਆਰਪੁਰ ਤੇ ਤਰਨਤਾਰਨ ਵਿੱਚ ਸੀ ਅਤੇ ਹੁਣ ਇਹ ਸੁਵਿਧਾ ਪਠਾਨਕੋਟ ਵਿੱਚ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਦੇ ਲੱਗਣ ਨਾਲ ਟੀ.ਬੀ. ਦੇ ਰੋਗ ਦੀ ਜਾਂਚ ਕਰਕੇ ਪਹਿਲੇ ਪੜ੍ਹਾਅ ਵਿੱਚ ਇਸ ਬਿਮਾਰੀ ਦਾ ਪਤਾ ਲਗਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਹ ਬਹੁਤ ਮਾਣ ਦੀ ਗੱਲ ਹੈ ਕਿ ਸਿਵਲ ਹਸਪਤਾਲ ਪਠਾਨਕੋਟ ਆਮ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਵਿੱਚ ਦੂਜੇ ਨੰਬਰ ‘ਤੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਜਿਸ ਤਹਿਤ ਵੱਖ ਵੱਖ ਵਿਭਾਗਾਂ ਸਿਹਤ ਤੇ ਪਰਿਵਾਰ ਭਲਾਈ, ਸਿੱਖਿਆ ਅਤੇ ਵੱਖ ਵੱਖ ਵਿਭਾਗਾਂ ਵਿੱਚ ਚਲ ਰਹੀਆਂ ਭਲਾਈ ਸਕੀਮਾਂ ਸਬੰਧੀ ਇੱਕ ਸੀ.ਡੀ. ਤਿਆਰ ਕਰਕੇ ਮੋਬਾਇਲ ਵੈਨ ਰਾਹੀਂ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਦਿਖਾਉਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਅਜੇ ਬੱਗਾ ਨੇ ਦੱਸਿਆ ਕਿ ਸਿਵਲ ਹਸਪਤਾਲ ਪਠਾਨਕੋਟ ਡੈਲਸਿਸ ਯੂਨਿਟ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਯੂਨਿਟ ਨੂੰ ਚਲਾਉਣ ਲਈ ਡਾਕਟਰਾਂ ਅਤੇ ਸਹਾਇਕ ਕਰਮਚਾਰੀਆਂ ਦੀ ਟੀਮ ਸਪੈਸ਼ਲ ਟ੍ਰੇਨਿੰਗ ਲੈ ਰਹੀ ਹੈ ਅਤੇ ਜਲਦੀ ਹੀ ਇਹ ਡੈਲਸਿਸ ਯੂਨਿਟ ਦੀ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲਾਂ ਡੈਲਸਿਸ ਕਰਵਾਉਣ ਲਈ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ 1500-2500 ਰੁਪਏ ਖਰਚ ਕਰਨਾ ਪੈਦਾ ਸੀ ਪਰ ਹੁਣ ਇਹ ਯੂਨਿਟ ਸਿਵਲ ਹਸਪਤਾਲ ਵਿੱਚ ਲੱਗਣ ਨਾਲ ਮਰੀਜ਼ ਸਰਕਾਰ ਵੱਲੋਂ ਨਿਰਧਾਰਤ ਕੀਤੀ ਗਈ 750 ਰੁਪਏ ਫੀਸ ਵਿੱਚ ਹੀ ਡੈਲਸਿਸ ਕਰਵਾ ਸਕਣਗੇ।
Punjab Post Daily Online Newspaper & Print Media