ਅੰਮ੍ਰਿਤਸਰ, 17 ਮਾਰਚ (ਗੁਰਪ੍ਰੀਤ ਸਿੰਘ) – ਬਜਟ ਦੇ ਸਬੰਧ ਵਿੱਚ ਸਬ-ਕਮੇਟੀ ਵੱਲੋਂ ਕੀਤੀਆਂ ਸਿਫ਼ਾਰਸ਼ਾਂ ਨੂੰ 22 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੀਤਾ।ਉਨ੍ਹਾਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਵਾਲਾ ਦੇਂਦਿਆਂ ਦੱਸਿਆ ਕਿ ਇਸ ਇਕੱਤਰਤਾ ਵਿੱਚ ਸੈਕਸ਼ਨ (85), ਸੈਕਸ਼ਨ (87), ਟਰੱਸਟ, ਐਜੂਕੇਸ਼ਨ ਵਿਭਾਗ ਅਤੇ ਧਰਮ ਪ੍ਰਚਾਰ ਕਮੇਟੀ ਦੇ ਰੋਜ਼ਮਰਾ ਦੇ ਮਸਲਿਆਂ ਤੇ ਵੀ ਨਜਰਸਾਨੀ ਹੋਵੇਗੀ।
ਇਕ ਹੋਰ ਮਸਲੇ ਦਾ ਹਵਾਲਾ ਦੇਂਦਿਆਂ ਸ. ਬੇਦੀ ਨੇ ਕਿਹਾ ਕਿ ਲੁਧਿਆਣਾ ਵਿਖੇ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਹੈ।ਜਿਨ੍ਹਾਂ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਨਿਹਾਲ ਸਿੰਘ ਮੁਖੀ ਤਰਨਾ-ਦਲ ਹਰੀਆਂ ਵੇਲਾਂ ਵਾਲੇ ਅਤੇ ਬਾਬਾ ਨਾਗਰ ਸਿੰਘ ਸ਼ਾਮਿਲ ਸਨ।ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਮੁਖੀਆਂ ਨੇ ਜਥੇਦਾਰ ਅਵਤਾਰ ਸਿੰਘ ਨਾਲ ਨਿਹੰਗ ਸਿੰਘ ਜਥੇਬੰਦੀਆਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।ਉਨ੍ਹਾਂ ਜਥੇਦਾਰ ਅਵਤਾਰ ਸਿੰਘ ਵੱਲੋਂ ਹਵਾਲਾ ਦੇਂਦਿਆਂ ਦੱਸਿਆ ਕਿ ਇਨ੍ਹਾਂ ਮਸਲਿਆਂ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਗਲੀ ਹੋਣ ਵਾਲੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media