Tuesday, April 21, 2026

ਸਰਵ ਸਿੱਖਿਆ ਅਭਿਆਨ/ਰਮਸਾ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆ ਸੂਬਾ ਸਰਕਾਰ ਦੀ ਅੰਬੇਦਕਰ ਪਾਰਕ ਦੇ ਸਾਹਮਣੇ ਅਰਥੀ ਫੂਕੀ

PPN1803201605

ਬਠਿੰਡਾ, 18 ਮਾਰਚ (ਜਸਵਿਂਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਪਣੀਆ ਸੇਵਾਵਾਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਵ ਸਿੱਖਿਆ ਅਭਿਆਨ/ਰਮਸਾ ਦੇ ਮੁਲਾਜ਼ਮਾਂ ਸਰਕਾਰ ਦੇ ਲਾਰਿਆ ਨੂੰ ਹਕੀਕਤ ਵਿਚ ਅਮਲੀ ਜਾਮਾ ਪਹਿਨਾਉਣ ਲਈ ਵਿਧਾਨ ਸਭਾ ਸੈਸ਼ਨ ਦੋਰਾਨ ਸੂਬਾ ਸਰਕਾਰ ਵਿਰੁੱਧ ਉਲੀਕੇ ਸੰਘਰਸ਼ ਅਨੁਸਾਰ ਅੱਜ ਜ਼ਿਲ੍ਹਾ ਪੱਧਰ ਤੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸੂਬਾ ਸਰਕਾਰ ਦੀ ਅੰਬੇਦਕਰ ਪਾਰਕ ਦੇ ਸਾਹਮਣੇ ਅਰਥੀ ਫੂਕੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦੀਪਕ ਬਾਂਸਲ ਨੇ ਕਿਹਾ ਕਿ ਸੰਵਿਧਾਨ ਰਚਿਤਾ ਡਾ. ਬੀ.ਆਰ.ਅੰਬੇਦਕਰ ਨੂੰ ਵੀ ਅੱਜ ਪੰਜਾਬ ਤੇ ਤਰਸ ਆ ਰਿਹਾ ਹੋਵੇਗਾ ਜਿਸ ਸੰਵਿਧਾਨ ਵਿੱਚ ਬਰਾਬਰ ਕੰਮ ਬਰਾਬਰ ਤਨਖਾਹ ਦਾ ਨਿਯਮ ਲਾਗੂ ਕੀਤਾ ਗਿਆ ਹੈ ਉਸੇ ਦੀ ਪੂਰਤੀ ਲਈ ਕਰਮਚਾਰੀਆਂ ਨੂੰ ਸੜਕਾਂ ਤੇ ਆ ਕਿ ਸੰਘਰਸ਼ ਕਰਨਾ ਪੈ ਰਿਹਾ ਹੈ ਉੱਹਨਾਂ ਕਿਹਾ ਸਰਵ ਸਿੱਖਿਆ ਅਭਿਆਨ ਤਹਿਤ ਮੁਲਾਜ਼ਮ 11 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ 5 ਮਾਰਚ ਨੂੰ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਪੰਜਾਬ ਦੇ ਹਲਕੇ ਰੋਪੜ ਵਿਖੇ ਰੋਸ ਪ੍ਰਦਰਸ਼ਨ ਕੀਤਾ ਸੀ ਜਿਸ ਦੋਰਾਨ ਰੋਪੜ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ।ਉਨ੍ਹਾਂ ਦੱਸਿਆ ਕਿ ਜਥੇਬੰਦੀ ਨੂੰ ਦਿੱਤੇ ਭਰੋਸੇ ਅਨੁਸਾਰ ਹਾਲੇ ਤੱਕ ਮੀਟਿੰਗ ਦੇ ਸਮੇਂ ਲਈ ਕੋਈ ਜਾਣਕਾਰੀ ਨਹੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਉੱਪ ਮੁੱਖ ਮੰਤਰੀ ਪੰਜਾਬ ਸੂਬੇ ਦੇ ਹੋਏ ਵਿਕਾਸ ਦਾ ਜਿਕਰ ਕਰਦੇ ਨਹੀ ਥੱਕਦੇ ਪ੍ਰੰਤੂ ਸੱਚਾਈ ਇਹ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਆਪਣੇ ਕੀਤੇ ਕੰਮ ਦਾ ਮਿਹਨਤਾਨਾ ਲੈਣ ਲਈ ਵੀ ਸੜਕਾਂ ਤੇ ਆ ਕੇ ਸੰਘਰਸ਼ ਕਰਨਾ ਪੈਦਾ ਹੈ। ਇਸ ਮੌਕੇ ਤਹਿਸੀਲਦਾਰ ਸਾਹਿਬ ਕਮਲਜੀਤ ਸਿੱਧੂ ਨੇ ਆ ਕਿ ਮੰਗ ਪੱਤਰ ਲਿਆ ਅਤੇ ਜੱਥੇਬੰਦੀ ਨੂੰ ਭਰੋਸਾ ਦਵਾਇਆ ਕਿ ਉਹ ਪੰਜਾਬ ਸਰਕਾਰ ਤੱਕ ਕਰਮਚਾਰੀਆਂ ਦੀ ਮੰਗਾਂ ਨੂੰ ਰੱਖਣਗੇ =ਉੇਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਨਾਲ ਸਮੇਂ ਸਮੇਂ ਤੇ ਹੋਈਆ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਭਰੋਸੇ ਤਾਂ ਦਿੱਤੇ ਗਏ ਸਨ ਪ੍ਰੰਤੂ ਉਨ੍ਹਾਂ ਭਰੋਸਿਆ ਤੇ ਹਾਲੇ ਤੱਕ ਕੋਈ ਅਮਲ ਨਹੀ ਹੋਇਆ ਹੈ।ਉਨ੍ਹਾ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਈ ਕਮੇਟੀ ਵੱਲੋਂ 9 ਮਹੀਨੇ ਬੀਤ ਜਾਣ ਤੇ ਵੀ ਸਰਕਾਰ ਨੂੰ ਕੋਈ ਰਿਪੋਰਟ ਨਹੀ ਸੋਪੀ ਗਈ ਜਿਸ ਤੋਂ ਸਰਕਾਰ ਦੀ ਨੀਅਤ ਵਿਚ ਖੋਟ ਨਜ਼ਰ ਆ ਰਹੀ ਹੈ।ਉਂਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿਚ ਆਪਣੀਆ ਸੇਵਾਵਾਂ ਰੈਗੂਲਰ ਕਰਵਾਉਣ ਅਤੇ 2 ਮਹੀਨਿਆ ਤੋਂ ਰੁਕੀਆ ਤਨਖਾਹਾਂ ਜ਼ਾਰੀ ਕਰਵਾਉਣ ਲਈ ਅੱਜ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀ ਅਰਥੀ ਫੂਕਦੇ ਹੋਏ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਦੋਰਾਨ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਅਤੇ 2 ਮਹੀਨੇ ਤੋਂ ਰੁਕੀਆ ਤਨਖਾਹਾਂ ਜ਼ਾਰੀ ਨਾ ਕੀਤੀਆ ਤਾਂ ਮੁਲਾਜ਼ਮ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਸੂਬਾ ਪੱਧਰੀ ਰੈਲੀਆ ਕਰਕੇ ਸੂਬਾ ਸਰਕਾਰ ਦੇ ਵਿਕਾਸ ਦੇ ਝੂਠੇ ਦਾਅਵਿਆ ਦੀ ਪੋਲ ਖੋਲਣਗੇ।ਇਸ ਮੌਕੇ ਸ਼ੇਰ ਸਿੰਘ ਢਿੱਲੋਂ, ਮੈਡਮ ਵੀਨਾ,ਰਜਨੀ,ਮਨਜੀਤ ਕੌਰ,ਪਾਮੀਲਾ, ਹਰਪ੍ਰੀਤ ਕੌਰ,ਸ਼ਮਾ ਗੁਪਤਾ,ਕਿਰਨ ਬਾਲਾ ਬੂਟਾ ਸਿੰਘ, ਕਾਂਤ ਸ਼੍ਰੀ, ਸੁਨੀਲ ਕੁਮਾਰ , ਸਤਿੰਦਰ ਸਿੰਘ, ਰਮਿੰਦਰ ਸਿੰਘ,ਬਰਿੰਦਰਜੀਤ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply