
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਕੇਂਦਰ ਸਰਕਾਰ ਵਲੋਂ ਲੋਕ ਭਲਾਈ ਲਈ ਉਲੀਕੀਆਂ ਗਈਆਂ ਵੱਖ ਵੱਖ ਯੋਜਨਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਨ੍ਹਾਂ ਦਾ ਲਾਹਾ ਲੈਣ ਲਈ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਇਕਾਈ ਵਲੋਂ ਸਰਹੱਦੀ ਪਿੰਡ ਚੋਗਾਵਾਂ ਵਿਖੇ ਅੱਜ ਇਕ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਆਪਣੇ ਆਲੇ-ਦੁਆਲੇ ਦੀ ਸਾਫ ਸਫਾਈ ਅਤੇ ਚੰਗੇ ਤੇ ਸਾਫ ਸੁਥਰੇ ਸਮਾਜ ਦੀ ਸਿਰਜਣਾ ਲਈ ਬੇਟੀਆਂ ਨੂੰ ਪੜਾਉਣ ਦਾ ਸੁਨੇਹਾ ਦਿੱਤਾ ਗਿਆ। ਬੇਟੀ ਬਚਾਓ, ਬੇਟੀ ਪੜਾਓ, ਸਵੱਛ ਭਾਰਤ ਮਿਸ਼ਨ, ਸਕਿੱਲ ਇੰਡੀਆ ਮਿਸ਼ਨ, ਅਟਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਜਨ ਧਨ ਯੋਜਨਵਾਵਾਂ, ਸੁਕੰਨਿਆ ਸਮ੍ਰਿਧੀ ਯੋਜਨਾ ਅਤੇ ਹੋਰਨਾਂ ਯੋਜਨਾਵਾਂ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਸਕਿੱਲ ਇੰਡੀਆ ਅਤੇ ਸਟਾਰਟਅਪ ਇੰਡੀਆ ਬਾਰੇ ਦਿੱਤੇ ਭਾਸ਼ਨ ਦੀ ਫਿਲਮ ਵੀ ਵਿਖਾਈ ਗਈ। ਇਸ ਮੌਕੇ ਤੇ ਮੁਫਤ ਮੈਡੀਕਲ ਕੈਂਪ ਲਗਾ ਕੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਵੰਡੀਆਂ ਗਈਆਂ।
ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਵੀਰ ਸਿੰਘ ਲੋਪੋਕੇ ਨੇ ਬੇਟੀਆਂ ਪ੍ਰਤੀ ਆਪਣੇ ਰਵੱਈਏ ਨੂੰ ਬਦਲਣ ਦੀ ਜਰੂਰਤ ਤੇ ਜੋਰ ਦਿੰਦਿਆਂ ਕਿਹਾ ਕਿ ਬੇਟੀਆਂ ਹੀ ਮਾਵਾਂ ਬਣਕੇ ਗੁਰੂਆਂ, ਪੀਰਾਂ, ਪੈਗੰਬਰਾਂ ਨੂੰ ਜਨਮ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਬੇਟੀਆਂ ਨੂੰ ਪੜਾਉਣ ਨਾਲ ਪੂਰਾ ਸਮਾਜ ਪੜ ਸਕਦਾ ਹੈ। ਉਨ੍ਹਾਂ ਕਿਹਾ ਕਿ ਬੇਟੀਆਂ ਅੱਜ ਸਮਾਜ ਵਿਚ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਪਿੱਛੇ ਨਹੀਂ ਹਨ ਅਤੇ ਸਮਾਜ ਤੇ ਦੇਸ਼ ਦੀ ਤਰੱਕੀ ਵਿਚ ਮੁੰਡਿਆਂ ਦੇ ਬਰਾਬਰ ਦਾ ਯੋਗਦਾਨ ਪਾ ਰਹੀਆਂ ਹਨ। ਇਸ ਲਈ ਸਾਨੂੰ ਲੜਕੀਆਂ ਦਾ ਲੜਕਿਆਂ ਵਾਂਗ ਮਾਨ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸਵੱਛ ਭਾਰਤ ਅਭਿਆਨ ਤੇ ਢੁਕਵੇਂ ਕਦਮ ਚੁੱਕਣ ਲਈ ਕਿਹਾ ਤਾਂ ਕਿ ਸਾਡਾ ਆਲਾ ਦੁਆਲਾ ਸਾਫ ਸੁਥਰਾ ਹੋਵੇ ਅਤੇ ਅਸੀਂ ਸਿਹਤਮੰਦ ਰਹੀਏ। ਇਸ ਮੌਕੇ ਕਰਵਾਏ ਗਏ ਹੈਲਥੀ ਬੇਬੀ ਸ਼ੋਅ ਦੇ ਜੇਤੂ ਪਰਾਇਜੀਤ, ਮੋਹਿਤ ਅਤੇ ਸਨਾ ਨੂੰ ਪਹਿਲਾ, ਦੂਜਾ ਅਤੇ ਤੀਸਰਾ ਇਨਾਮ ਤੇ ਨਿਸ਼ਾਨ ਨੂੰ ਹੋਸਲਾ ਅਫਜਾਈ ਸੰਭਾਵਨਾ ਪੁਰਸਕਾਰ ਦਿੱਤਾ ਗਿਆ। ਖੇਤਰੀ ਪ੍ਰਚਾਰ ਅਧਿਕਾਰੀ ਰਾਜੇਸ਼ ਬਾਲੀ ਅਤੇ ਤਕਨੀਕੀ ਸਹਾਇਕ ਕਵਿਸ਼ ਦੱਤ ਨੇ ਵੀ ਆਏ ਲੋਕਾਂ ਨੂੰ ਸੰਬੋਧਨ ਕੀਤਾ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media