Thursday, March 19, 2026

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਲਈ ਕਿਹਾ

PPN1803201611
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਇਥੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਮਾਸਿਕ ਸਮੀਖਿਆ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਫਤਾਰ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਅਰਬਨ ਤੇ ਰੂਰਲ ਮਿਸ਼ਨ ਤਹਿਤ ਅੰਮ੍ਰਿਤਸਰ ਵਿਕਾਸ ਦੀਆਂ ਨਵੀਂਆਂ ਸਿਖਰਾਂ ਨੂੰ ਛੂਹੇਗਾ।ਸਥਾਨਕ ਬੱਚਤ ਭਵਨ ਵਿੱਚ ਨੈਸ਼ਨਲ ਹਾਈਵੇ, ਪੀ.ਡਬਲਿਊ.ਡੀ, ਮੰਡੀ ਬੋਰਡ ਨਾਲ ਸਬੰਧਤ ਉਸਾਰੀ ਅਧੀਨ ਸੜਕਾਂ ਦੇ ਕੰਮ ਦੀ ਸਮੀਖਿਆ ਕਰਦਿਆਂ ਸ੍ਰੀ ਵਰੁਣ ਰੂਜਮ ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਬਣ ਰਹੀਆਂ ਨਵੀਆਂ ਸੜਕਾਂ, ਮੁਰੰਮਤ ਹੋਣ ਵਾਲੀਆਂ ਅਤੇ ਚੌੜੀਆਂ ਕੀਤੀਆਂ ਜਾਣ ਵਾਲੀਆਂ ਸੜਕਾਂ ਦਾ ਕੰਮ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਖਾਸ ਤੌਰ ‘ਤੇ ਇਹ ਹਦਾਇਤ ਵੀ ਕੀਤੀ ਕਿ ਵਿਕਾਸ ਕਾਰਜਾਂ ਤਹਿਤ ਚੱਲ ਰਹੇ ਕੰਮਾਂ ਦੌਰਾਨ ਆਮ ਲੋਕਾਂ ਦੀ ਸਹੂਲਤ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਐਸ.ਪੀ.ਆਂਗਰਾ ਨੂੰ ਕਿਹਾ ਕਿ ਉਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਦੀ ਕਾਰਗੁਜਾਰੀ ਦੀ ਨਿਰੰਤਰ ਸਮੀਖਿਆ ਕਰਨ ਅਤੇ ਰੂਰਲ ਮਿਸ਼ਨ ਤਹਿਤ ਚੱਲ ਰਹੇ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਨੇਪਰੇ ਚੜਾਉਣ ਨੂੰ ਯਕੀਨੀ ਬਣਾਉਣ।
ਵੱਖ ਵੱਖ ਪ੍ਰਾਜੈਕਟਾਂ ਲਈ ਜਾਰੀ ਗ੍ਰਾਂਟਾਂ ਦੇ ਵਰਤੋਂ ‘ਸਰਟੀਫਿਕੇਟ’ ਪੇਸ਼ ਕਰਨ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਸ੍ਰੀ ਰੂਜਮ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਰਹਿੰਦੇ ਵਰਤੋਂ ਸਰਟੀਫਿਕੇਟ 31 ਮਾਰਚ ਤੱਕ ਜਮਾਂ ਕਰਵਾਉਣ ਦੀ ਹਦਾਇਤ ਕੀਤੀ। ਸ੍ਰੀ ਰੂਜਮ ਨੇ ਮੌਜੂਦ ਅਧਿਕਾਰੀਆਂ ਨੂੰ ਕਿਹਾ ਕਿ ਅਰਬਨ ਅਤੇ ਰੂਰਲ ਮਿਸ਼ਨ ਵਾਲੇ ਪ੍ਰਾਜੈਕਟਾਂ ਨੂੰ ਮਿੱਥੀ ਮਿਆਦ ਅੰਦਰ ਮੁਕੰਮਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਤਹਿਤ ਚੱਲ ਰਹੇ ਕੰਮਾਂ ਸਬੰਧੀ ਕਿਸੇ ਵੀ ਕਿਸਮ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮਨਰੇਗਾ ਸਕੀਮ ਤਹਿਤ ਜਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿੱਚ ਚੱਲ ਰਹੇ ਕੰਮਾਂ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਸ੍ਰੀ ਰੂਜਮ ਨੇ ਅਧਿਕਾਰੀਆਂ ਨੂੰ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਬਸ਼ਰਤੇ ਕਿ ਕੰਮ ਦੀ ਰਫ਼ਤਾਰ ਤੇ ਕੁਆਲਿਟੀ ਵਿੱਚ ਕਿਸੇ ਤਰ੍ਹਾ ਦਾ ਕੋਈ ਮਸਝੌਤਾ ਨਹੀਂ ਹੋਣਾ ਚਾਹੀਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਐਸ.ਪੀ.ਆਂਗਰਾ, ਐਸ.ਡੀ.ਐਮ ਸ੍ਰੀ ਰੋਹਿਤ ਗੁਪਤਾ, ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਹਰਦੀਪ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਡੀ.ਡੀ.ਪੀ.ਓ ਹਰਜਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਅ ਅਤੇ ਬੀ.ਡੀ.ਪੀ.ਓਜ਼ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply