Monday, March 16, 2026

ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਤੇ ਬਮਿਆਲ ਦੇ ਸਰਵਪੱਖੀ ਵਿਕਾਸ ਲਈ 184.27 ਲੱਖ ਜਾਰੀ

PPN1803201614
ਪਠਾਨਕੋਟ, 18 ਮਾਰਚ (ਪ.ਪ) – ਸਰਕਾਰ ਵੱਲੋਂ ਬਾਰਡਰ ਏਰੀਆ ਡਿਵੈਲਪਮੈਂਟ ਪ੍ਰਾਜੈਕਟ ਅਧੀਨ ਸਾਲ 2016-17 ਲਈ ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਦੇ ਸਰਵਪੱਖੀ ਵਿਕਾਸ ਲਈ 184.27 ਲੱਖ ਰੁਪਏ ਜਾਰੀ ਕੀਤੀ ਜਾਣ ਵਾਲੀ ਰਾਸ਼ੀ ਲਈ ਪ੍ਰਪੋਜਲਾਂ ਲੈਣ ਲਈ ਇੱਕ ਮੀਟਿੰਗ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ। ਜਿਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਲਨੀਤ ਸਿੰਘ ਖੁਰਾਨਾ ਐਸ.ਪੀ. ਹੈਡਕੁਆਟਰ, ਸਤੀਸ਼ ਮਹਾਜਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਵਿਨੋਦ ਕੁਮਾਰ, ਡਾ. ਅਜੈ ਬੱਗਾ ਸਿਵਲ ਸਰਜਨ, ਮਨਮੋਹਨ ਐਕਸੀਅਨ ਲੋਕ ਨਿਰਮਾਣ ਵਿਭਾਗ, ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ), ਜਰਨੈਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐ), ਐਲ.ਸੀ. ਬੈਂਸ ਐਕਸੀਅਨ ਪਬਲਿਕ ਹੈਲਥ, ਰਵਿੰਦਰ ਪਾਲ ਦੱਤਾ ਖੋਜ ਅਫ਼ਸਰ, ਬੀ.ਐਸ.ਐਫ. ਅਧਿਕਾਰੀ ਅਤੇ ਸਬੰਧਤ ਬਲਾਕਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਰਾਸ਼ੀ ਇੰਨ੍ਹਾਂ ਇਲਾਕਿਆਂ ਵਿੱਚ ਸਿਹਤ, ਸਿੱਖਿਆ, ਸੜਕਾਂ, ਬੀ.ਐਸ.ਐਫ. ਵੱਲੋਂ ਬਣਾਏ ਪ੍ਰਾਜੈਕਟਾਂ ਅਤੇ ਜਲ ਸਪਲਾਈ ਯੋਜਨਾ ‘ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਵਿਚੋਂ 142.02 ਲੱਖ ਰੁਪਏ ਨਰੋਟ ਜੈਮਲ ਸਿੰਘ ਬਲਾਕ ਅਤੇ 42.25 ਲੱਖ ਰੁਪਏ ਬਮਿਆਲ ਬਲਾਕ ਦੇ ਸਰਵਪੱਖੀ ਵਿਕਾਸ ‘ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ 18.43 ਲੱਖ ਰੁਪਏ ਦੀ ਪ੍ਰਪੋਜਲ ਬੀ.ਐਸ.ਐਫ. ਵੱਲੋਂ ਅਤੇ 20 ਲੱਖ ਰੁਪਏ ਦੀ ਪ੍ਰਪੋਜਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਦੂਸਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਵਿਭਾਗ ਦੇ ਅਤਿ ਜ਼ਰੂਰੀ ਕੰਮਾਂ ਦੀਆਂ ਪ੍ਰਪੋਜਲਾਂ ਬਣਾ ਕੇ ਦੇਣ ਤਾਂ ਜੋ ਇਹ ਪ੍ਰਪੋਜਲ ਸਰਕਾਰ ਨੂੰ ਫੰਡ ਜਾਰੀ ਕਰਨ ਲਈ ਭੇਜੀ ਜਾ ਸਕੇ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply