Sunday, March 15, 2026

ਅਤਿ ਆਧੁਨਿਕ ਪੁਨਰਵਾਸ ਕੇਂਦਰ ਨਸ਼ਾ ਛੱਡ ਚੁੱਕੇ ਲੋਕਾਂ ਦੀ ਪਾਏਗਾ ਜੀਵਨ ਨਾਲ ਸਾਂਝ

PPN1803201616

ਫ਼ਾਜ਼ਿਲਕਾ, 18 ਮਾਰਚ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਦੇ ਨਸ਼ੇ ਦੇ ਆਦੀ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰਨ ਅਤੇ ਉਨ੍ਹਾਂ ਨੂੰ ਨਵਾਂ ਜੀਵਨਦਾਨ ਦੇਣ ਦੇ ਮਕਸਦ ਨਾਲ ਜ਼ਿਲ੍ਹੇ ਦੇ ਪਿੰਡ ਰਾਮਗੜ ਉਰਫ ਜੱਟ ਵਾਲੀ ਵਿਖੇ 50 ਬਿਸਤਰਿਆਂ ਵਾਲਾ ਅਤਿ ਆਧੁਨਿਕ ਨਸ਼ਾ ਛੁਡਾਉ ਅਤੇ ਪੁਨਰਵਾਸ ਕੇਂਦਰ ਸਥਾਪਿਤ ਕੀਤਾ ਗਿਆ ਹੈ। ਇਸ ਕੇਂਦਰ ਤੇ ਲਗਭਗ 4 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ। ਇਸ ਪੁਨਰਵਾਸ ਕੇਂਦਰ ਵਿਚ ਨਸ਼ੇ ਦੇ ਮਰੀਜਾਂ ਨੂੰ ਇਲਾਜ ਤੋਂ ਬਾਅਦ ਰੱਖਿਆ ਜਾਵੇਗਾ ਤਾਂ ਜੋ ਉਹ ਪੂਰੀ ਤਰਾਂ ਨਸੇ ਤੋਂ ਦੂਰ ਹੋ ਕੇ ਜੀਵਨ ਨਾਲ ਮੁੜ ਤੋਂ ਸਾਂਝ ਪਾ ਸਕਨ ਅਤੇ ਆਮ ਨਾਗਰਿਕਾਂ ਵਾਂਗ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਹੋ ਸਕਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ.ਨੇ ਦਿੱਤੀ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਕਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦਾ ਸ਼ਿਕਾਰ ਲੋਕਾਂ ਦੇ ਇਲਾਜ ਤੋਂ ਇਲਾਵਾ ਉਨ੍ਹਾਂ ਦੇ ਪੁਨਰਵਾਸ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਸੀ, ਜਿਸ ਤਹਿਤ ਫਾਜਿਲਕਾ ਜ਼ਿਲ੍ਹੇ ਵਿਚ ਅਤਿ ਆਧੁਨਿਕ ਕਿਸਮ ਦਾ ਨਸ਼ਾ ਛੁਡਾਉ ਅਤੇ ਪੁਨਰਵਾਸ ਕੇਂਦਰ ਬਣ ਕੇ ਤਿਆਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਰਾਮ ਨਗਰ ਉਰਫ ਜੱਟ ਵਾਲੀ ਦੀ ਪੰਚਾਇਤ ਵੱਲੋਂ ਇਸ ਸਬੰਧੀ ਮਤਾ ਪਾਸ ਕਰਕੇ ਲੋਂੜੀਂਦੀ ਜਮੀਨ ਦਾਨ ਵੱਜੋ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਭਿਆਨਕ ਸਮਾਜਿਕ ਬੁਰਾਈ ਨੂੰ ਜੜ ਤੋਂ ਖਤਮ ਕਰਨ ਵਾਸਤੇ ਪੰਜਾਬ ਰਾਜ ਨਸ਼ਾ ਮੁਕਤੀ ਤੇ ਮੁੜ ਵਸੇਬਾ ਬੋਰਡ ਦਾ ਗਠਨ ਕੀਤਾ ਗਿਆ ਹੈ । ਇਹ ਬੋਰਡ ਤੇ ਜ਼ਿਲ੍ਹਾ ਪੱਧਰ ਦੀਆਂ ਸੁਸਾਇਟੀਆਂ ਨਸ਼ਾ ਪੀੜਤਾਂ ਦੇ ਇਲਾਜ ਅਤੇ ਬਾਅਦ ਵਿਚ ਉਨ੍ਹਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰਨਗੀਆਂ ਤੇ ਲੋੜ ਅਨੁਸਾਰ ਕਿੱਤਾ ਮੁੱਖੀ ਟ੍ਰੇਨਿੰਗ, ਬੈਂਕ ਕਰਜੇ ਆਦਿ ਦਾ ਵੀ ਪ੍ਰਬੰਧ ਕਰਨਗੀਆਂ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵਾਂ ਸਥਾਪਿਤ ਨਸ਼ਾ ਛੁਡਾਉ ਤੇ ਮੁੜ ਵਸੇਬਾ ਕੇਂਦਰ ਨਸ਼ਿਆਂ ਦਾ ਸ਼ਿਕਾਰ ਲੋਕਾਂ ਦੇ ਨਵੇਂ ਜੀਵਨ ਅਤੇ ਪੁਨਰਵਾਸ ਲਈ ਬਹੁਤ ਹੀ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿਚ ਨਸ਼ਾ ਮੁਕਤੀ ਤੋਂ ਇਲਾਵਾ ਪੁਨਰਵਾਸ ਲਈ ਮਨੋਰੋਗਾਂ ਦੇ ਮਾਹਿਰ ਪੀੜਤਾਂ ਦੀ ਮਨੋਂਦਸ਼ਾ ਠੀਕ ਕਰਨਗੇ । ਇਸ ਕੇਂਦਰ ਵਿਚ ਮਰੀਜਾਂ ਨੂੰ ਅਧਿਆਤਮਕ ਸੇਧਾਂ ਦੇਣ, ਖੇਡਾਂ, ਮਨੋਰੰਜਨ ਅਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੂੰ ਕਿੱਤਾ ਮੁਖੀ ਸਿਖਲਾਈ ਦੇ ਕੇ ਸਵੈ ਰੁਜਗਾਰ ਦੇ ਵੀ ਯੋਗ ਣਾਇਆ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਗਪਾਲ ਸਿੰਘ ਬਾਸੀ ਨੇ ਦੱਸਿਆ ਕਿ ਇਸ ਪੁਨਰਵਾਸ ਕੇਂਦਰ ਦਾ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ 19 ਮਾਰਚ 2016 ਨੂੰ ਸਵੇਰੇ 11.30 ਵਜ਼ੇ ਕਰਨਗੇ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply