
ਫ਼ਾਜ਼ਿਲਕਾ, 18 ਮਾਰਚ (ਵਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਨੂੰ ਖੁੱਲੇ ਵਿਚ ਸੌਚ ਤੋਂ ਮੁਕਤ ਕਰਨ ਲਈ ਪੜਾਅਵਾਰ ਪਿੰਡਾਂ ਵਿਚ ਲੋਕਾਂ ਦੇ ਘਰਾਂ ਵਿਚ ਪਖਾਨੇ ਬਣਾਉਣ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਸਬੰਧੀ ਜ਼ਿਲ੍ਹੇ ਵਿਚ ਚੱਲ ਰਹੇ ਕੰਮ ਦੀ ਸਮੀਖਿਆ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਇਸ ਪ੍ਰਕ੍ਰਿਆ ਨੂੰ ਹੋਰ ਤੇਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਤੈਅ ਸਮਾਂ ਹੱਦ ਅੰਦਰ ਟੀਚੇ ਮੁਕੰਮਲ ਕੀਤੇ ਜਾ ਸਕਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿਚ ਪਹਿਲੇ ਪੜਾਅ ਹੇਠ 25 ਪਿੰਡ ਚੁਣੇ ਗਏ ਸਨ। ਜਿੰਨ੍ਹਾਂ ਵਿਚ ਕੁੱਲ 3218 ਪਖਾਨਿਆਂ ਦਾ ਨਿਰਮਾਣ ਕੀਤਾ ਜਾਣਾ ਹੈ। ਇੰਨ੍ਹਾਂ ਵਿਚੋਂ 2760 ਦਾ ਨਿਰਮਾਣ ਚੱਲ ਰਿਹਾ ਹੈ ਅਤੇ ਪਹਿਲੀ ਕਿਸਤ ਜਾਰੀ ਕੀਤੀ ਜਾ ਚੁੱਕੀ ਹੈ। ਇੱਥੇ ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਘਰਾਂ ਵਿਚ ਪਖਾਨੇ ਦੇ ਨਿਰਮਾਣ ਲਈ 15 ਹਜਾਰ ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਪਰਿਵਾਰਾਂ ਕੋਲ ਪਹਿਲਾਂ ਇਹ ਸਹੁਲਤ ਉਪਲਬੱਧ ਨਹੀਂ ਹੈ। ਇਸੇ ਤਰਾਂ ਇਸ ਅਭਿਆਨ ਦੇ ਦੂਸਰੇ ਪੜਾਅ ਵਿਚ ਜ਼ਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਵਿਚੋਂ 20-20 ਪਿੰਡ ਚੁਣਂਿਦਆਂ ਕੁੱਲ 80 ਪਿੰਡ ਸ਼ਾਮਿਲ ਕੀਤੇ ਗਏ ਹਲ। ਇੰਨ੍ਹਾਂ ਪਿੰਡਾਂ ਵਿਚ ਵੀ ਸਾਰੇ ਪਖਾਨਾ ਰਹਿਤ ਘਰਾਂ ਵਿਚ ਪਖਾਨੇ ਬਣਾਏ ਜਾਣਗੇ। ਉਨ੍ਹਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਕਿਹਾ ਕਿ ਜੇਕਰ ਕਿਸੇ ਪਿੰਡ ਵਿਚ ਪੰਚਾਇਤ ਵੱਲੋਂ ਲਾਭਪਾਤਰੀਆਂ ਦੀਆਂ ਸੂਚੀਆਂ ਸਬੰਧੀ ਮਤਾ ਪਾਸ ਕਰਕੇ ਭੇਜਿਆ ਜਾਵੇ। ਉਨ੍ਹਾਂ ਨੇ ਪਬਲਿਕ ਹੈਲਥ ਵਿਭਾਗ ਦੇ ਕਾਰਜਕਾਰੀ ਇੰਜਨੀਅਰਾਂ ਨੂੰ ਹਦਾਇਤ ਕੀਤੀ ਕਿ ਜੋ ਪਖਾਨੇ ਬਣ ਰਹੇ ਹਨ ਉਨ੍ਹਾਂ ਦੀਆਂ ਤਸਵੀਰਾਂ ਆਨਲਾਈਨ ਕੀਤੀਆਂ ਜਾਣ। ਉਨ੍ਹਾਂ ਨੇ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਅਤੇ ਲਾਭਪਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਸੇਸ਼ ਰੂਚੀ ਲੈ ਕੇ ਪਖਾਨਿਆਂ ਦਾ ਨਿਰਮਾਣ ਕਰਵਾਉਣ ਤਾਂ ਜੋ ਜ਼ਿਲ੍ਹੇ ਨੂੰ ਖੁੱਲੇ ਵਿਚ ਸੌਚ ਤੋਂ ਮੁਕਤ ਕੀਤਾ ਜਾ ਸਕੇ। ਬੈਠਕ ਵਿਚ ਹੋਰਨਾਂ ਤੋਂ ਇਲਾਵਾ ਏ.ਡੀ.ਸੀ. ਸ: ਚਰਨਦੇਵ ਸਿੰਘ ਮਾਨ, ਐਸ.ਡੀ.ਐਮ. ਸ੍ਰੀ ਸੁਭਾਸ਼ ਖੱਟਕ, ਐਸ.ਡੀ.ਐਮ. ਸ੍ਰੀ ਰਾਜਪਾਲ ਸਿੰਘ, ਕਾਰਜਕਾਰੀ ਇੰਜਨੀਅਰ ਰਵਿੰਦਰ ਕੁਮਾਰ ਅਤੇ ਗੁਰਪ੍ਰੀਤ ਸਿੰਘ ਵੀ ਹਾਜਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media