ਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਪ੍ਰਧਾਨ ਸਿ’ਖ ਸਟੂਡੈਂਟਸ ਫੈਡਰੇਸ਼ਨ ਦੀ ਸਤਿਕਾਰ ਯੋਗ ਮਾਤਾ ਬੀਬੀ ਮਹਿੰਦਰ ਕੌਰ ਗਰੇਵਾਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁ’ਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਥੋਂ ਜਾਰੀ ਪੈ੍ਰੱਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਬੀਬੀ ਜੀ ਗੁਰੂ ਘਰ ਦੇ ਪ੍ਰੇਮੀ ਤੇ ਧਾਰਮਿਕ ਬਿਰਤੀ ਵਾਲੇ ਸਨ।ਉਨ੍ਹਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਸ. ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ।ਉਨ੍ਹਾਂ ਕਿਹਾ ਕਿ ਅਰਦਾਸ ਹੈ ਅਕਾਲ ਪੁਰਖ ਬੀਬੀ ਮਹਿੰਦਰ ਕੌਰ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media