Sunday, July 19, 2026

ਪੰਜਾਬ-ਹਰਿਆਣਾ ‘ਚ ਕਈ ਥਾਈਂ ਮੀਂਹ- ਚਿੰਤਾਂ ਵਿਚ ਡੁਬਿਆ ਦੇਸ਼ ਦਾ ਅੰਨਦਾਤਾ

PPN1903201607

ਸੰਦੌੜ, 19 ਮਾਰਚ (ਹਰਮਿੰਦਰ ਭੱਟ ਸਿੰਘ)- ਅੱਜ ਪੰਜਾਬ ਤੇ ਹਰਿਆਣਾ ‘ਚ ਕਈ ਥਾਈਂ ਮੀਂਹ ਪਿਆ । ਇਸ ਮੀਂਹ ਨੇ ਦੋਵੇਂ ਰਾਜ ਦੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਇਸੇ ਤਰ੍ਹਾਂ ਮੀਂਹ ਪੈਂਦਾ ਰਿਹਾ ਤਾਂ ਫਸਲ ਨੂੰ ਹੋਰ ਨੁਕਸਾਨ ਪਹੁੰਚੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਪਟਿਆਲਾ, ਰੋਪੜ, ਲੁਧਿਆਣਾ, ਫਰੀਦਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਸੰਗਰੂਰ ਤੇ ਮੁਹਾਲੀ ‘ਚ ਪਿਆ ਹੈ। ਇਸੇ ਤਰ੍ਹਾਂ ਹਰਿਆਣਾ ‘ਚ ਅੰਬਾਲਾ, ਯਮੁਨਾਨਗਰ ਤੇ ਪੰਚਕੁਲਾ ਦੇ ਇਲਾਕਿਆਂ ‘ਚ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ‘ਚ ਕਈ ਇਲਾਕਿਆਂ ‘ਚ ਕਿਤੇ-ਕਿਤੇ ਹੋਰ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਦੇ ਅਧਿਕਾਰੀ ਅਨੁਸਾਰ ਦੋਵਾਂ ਸੂਬਿਆਂ ਦੇ ਮੈਦਾਨੀ ਇਲਾਕਿਆਂ ‘ਚ ਫੇਰ ਮੀਂਹ ਪੈ ਸਕਦਾ ਹੈ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply