Monday, March 16, 2026

ਅੰਮ੍ਰਿਤਸਰ ਵਿਚ ਜਲਦ ਲੱਗਣਗੇ ਸੀ.ਸੀ.ਟੀ.ਵੀ. ਕੈਮਰੇ – ਅਨਿਲ ਜੋਸ਼ੀ

Anil Joshi Pic 1

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਸਥਾਨਿਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਵਿਸ਼ੇਸ਼ ਸਥਾਨਾਂ ਤੇ ਸੁਰੱਖਿਆ ਚੌਕਸੀ ਨੂੰ ਵਧਾਉਣ ਲਈ ਜਲਦ ਹੀ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ।
ਪੁਲੀਸ ਡੀ.ਏ.ਵੀ ਸਕੂਲ ਦੇ ਪ੍ਰਿੰਸੀਪਲ ਸ਼ਬਨਮ ਹਾਂਡਾ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕਰਨ ਸਮੇਂ ਸ੍ਰੀ ਜੋਸ਼ੀ ਨੇ ਕਿਹਾ ਕਿ ਹੁਣ ਹੋ ਦਿਨ ਦੂਰ ਨਹੀਂ ਜਦੋਂ ਅੰਮ੍ਰਿਤਸਰ ਦੀਆਂ ਵਿਸ਼ੇਸ਼ ਥਾਵਾਂ ਸ੍ਰੀ ਹਰਿਮੰਦਰ ਸਾਹਿਬ, ਜਲੀਆਂ ਵਾਲਾ ਬਾਗ, ਦੁਰਗਿਆਨਾ ਮੰਦਰ, ਸਿਵਲ ਲਾਈਨ ਏਰੀਆ ਤੇ ਹੋਰ ਯਾਤਰੀ ਥਾਵਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣਗੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਜਨਤਕ ਥਾਵਾਂ, ਬਜਾਰਾਂ ਅਤੇ ਵਿਧਾਨ ਸਭਾ ਹਲਕਾ ਨੋਰਥ ਅਮ੍ਰਿੰਤਸਰ ਦੀਆਂ ਵਿਸ਼ੇਸ਼ ਸੜਕਾਂ ਤੇ ਵੀ ਪਹਿਲੇ ਫੇਸ ਦੌਰਾਨ ਸੀ.ਸੀ.ਟੀ.ਵੀ. ਕੈਮਰੇ ਲਗਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਸ ਪ੍ਰੋਜੈਕਟ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ।
ਸੀ.ਸੀ.ਟੀ.ਵੀ. ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਪਹਿਲੇ ਫੇਸ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਤੇ ਲਾਲ ਹੀ ਇਸ ਪ੍ਰੋਜੈਕਟ ਤਹਿਤ ਹੋਰ ਥਾਵਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਬਾਰੇ ਵਿਚਾਰ ਚਰਚਾ ਚੱਲ ਰਹੀ ਹੈ। ਉਨ੍ਹਾ ਕਿਹਾ ਕਿ ਜਲਦ ਹੀ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਚ ਕੁਝ ਮਹੀਨਿਆਂ ਵਿਚ ਹੀ ਇਸ ਪ੍ਰੋਜੈਕਟ ਅਧੀਨ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਮੁੱਖ ਮਕਸਦ ਸ਼ਹਿਰ ਵਿਚ ਅਪਰਾਧਕ ਘਟਨਾਵਾਂ ਤੇ ਨੱਥ ਪਾੳਣਾ ਹੈ।
ਵਿਕਾਸ ਦੇ ਮੁੱਦੇ ਤੇ ਬੋਲਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ 9 ਸਾਲਾਂ ਵਿਚ ਕਰਵਾਏ ਗਏ ਬੇਮਿਸਾਲ ਵਿਕਾਸ ਕਾਰਜ ਮੂਹੋਂ ਬੋਲ ਰਹੇ ਹਨ ਅਤੇ ਆਉਂਦੇ ਇਕ ਮਹੀਨੇ ਵਿਚ ਪਵਿੱਤਰ ਸ਼ਹਿਰ ਵਿਚ ਚੱਲ ਰਹੇ ਵੱਖ ਵੱਖ ਵਿਕਾਸ ਦੇ ਕੰਮ ਮੁਕੰਮਲ ਹੋ ਜਾਣ ਨਾਲ ਸ਼ਹਿਰ ਵਿਕਾਸ ਦੀਆਂ ਸਿਖਰਾਂ ਨੂੰ ਛੂਹੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਕੰਪਨੀ ਬਾਗ ਤੋਂ ਬਾਅਦ ਅੰਮ੍ਰਿਤ ਆਨੰਦ ਪਾਰਕ ਵਿਚ ਪਾਣੀ ਦੀਆਂ ਬੌਸ਼ਾਰਾਂ ਤੇ ਦੇਸ਼ ਦਾ ਪਹਿਲਾ ਲੇਜਰ ਸ਼ੋਅ ਚੱਲਦਾ ਹੈ ਜੋ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਦਰਸ਼ਾਉਂਦਾ ਹੈ।
ਇਸ ਮੌਕੇ ਤੇ ਉਨ੍ਹਾਂ ਨਾਲ ਪੁਲੀਸ ਕਮਿਸ਼ਨਰ ਸ੍ਰੀ ਜਤਿੰਦਰ ਸਿੰਘ ਔਲਖ, ਡਿਪਟੀ ਕਮਿਸ਼ਨਰ ਆਫ ਪੁਲੀਸ ਸ੍ਰੀ ਹਰਪ੍ਰੀਤ ਸਿੰਘ ਵੀ ਹਾਜਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply