Tuesday, August 11, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਗਰੈਜੁਏਸ਼ਨ ਸੈਰਾਮਨੀ ਦਾ ਆਯੋਜਨ

ਅਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੇ ਵਿਹੜੇ ਵਿੱਚ ਪ੍ਰਿੰਸੀਪਲ ਮੈਡਮ ਸ੍ਰੀਮਤੀ ਦਪਿੰਦਰ ਕੋਰ ਜੀ ਦੀ ਅਗਵਾਈ ਹੇਠ ਪੰਜਵੀ ਜਮਾਤ ਦੇ ਵਿਦਿਆਰਥੀਆਂ ਦੇ ਲਈ ਗਰੈਜੁਏਸ਼ਨ ਸੈਰਾਮਨੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪੁੱਜੇ ਰਾਜਮੋਹਿੰਦਰ ਸਿੰਘ ਮਜੀਠੀਆ, ਜਸਪਾਲ ਸਿੰਘ ਤੇ ਨਵਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਪੁੱਜੇ।ਸਮਾਰੋਹ ਦਾ ਆਰੰਭ ਸਕੂਲ ਸ਼ਬਦ ‘ ਦੇਹਿ ਸ਼ਿਵਾ ਬਰ ਮੋਹੇ ਇਹੈ ‘ ਨਾਲ ਕੀਤਾ ਗਿਆ। ਵਿਦਿਆਰਥੀਆਂ ਨੇ ਲਘੂ ਨਾਟਕ ਦੁਆਰਾ ਸਕੂਲ ਕਲਾਸ ਦਾ ਦ੍ਰਿਸ਼ ਪੇਸ਼ ਕੀਤਾ। ਇਸ ਤੋਂ ਬਾਅਦ ਬੇਟੀਆਂ ਦੀ ਭਰੂਣ ਹੱਤਿਆ ਦੀ ਸਮਾਜਿਕ ਬੁਰਾਈ ਨੂੰ ਖਤਮ ਕਰਨ ਲਈ ਸੰਦੇਸ਼ ਦਿੱਤਾ ਗਿਆ। ਮੋਬਾਇਲ ਫੋਨ ਦੇ ਹਾਨੀਕਾਰਕ ਪ੍ਰਭਾਵ ਨੂੰ ਦੱਸਦੇ ਹੋਏ ਵਿਦਿਆਰਥੀਆਂ ਵਲੋਂ ਮਾਈਮ ਦੀ ਖੂਬਸੂਰਤ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਪੰਜਾਬ ਦੀ ਸਭਿਆਚਾਰ ਪਹਿਚਾਣ ਪੰਜਾਬੀ ਲੋਕ ਗੀਤਾਂ ਤੇ ਅਧਾਰਿਤ ਵਿਦਿਆਰਥੀਆਂ ਵੱਲੋਂ ਲੋਕ ਨਾਚ ਪੇਸ਼ ਕੀਤਾ ਗਿਆ।ਪ੍ਰਾਇਮਰੀ ਪੱਧਰ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਇਸ ਸਮਾਰੋਹ ਵਿੱਚ ਵਿਦਿਆਰਥੀਆਂ ਦੇ ਪਹਿਰਾਵੇ ਨੇ ਸਭ ਦਾ ਮਨ ਮੋਹਿਆ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply