Friday, July 3, 2026

ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ‘ਤੇ ਦੁੱਖ ਦਾ ਇਜ਼ਹਾਰ

avtar Makkar

ਅੰਮ੍ਰਿਤਸਰ, 21 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦਾਸਪੁਰ ਜ਼ਿਲ੍ਹੇ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਹੋਲਾ ਮਹੱਲੇ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਤਿੰਨ ਸ਼ਰਧਾਲੂਆਂ ਦੀ ਟਰਾਲੀ ਦੇ ਡਾਲੇ ਦਾ ਸੰਗਲ ਟੁੱਟਣ ਕਾਰਨ ਵਾਪਰੇ ਹਾਦਸੇ ਵਿੱਚ ਮੌਤ ਹੋਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਜ਼ਖਮੀਆਂ ਦੇ ਜਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਅਵਾਨ (ਛੋਟੇਪੁਰ) ਤੋਂ ਸੰਗਤ ਆਪਣੇ ਟਰੈਕਟਰ ਟਰਾਲੀ ਰਾਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਲਈ ਜਾ ਰਹੀ ਸੀ ਜਿਥੇ ਟਰਾਲੀ ਦੇ ਖੁੱਲ੍ਹੇ ਹੋਏ ਡਾਲੇ ਦਾ ਸੰਗਲ ਟੁੱਟਣ ਕਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ।ਉਨ੍ਹਾਂ ਕਿਹਾ ਕਿ ਇਸ ਦੁਖਦਾਈ ਹਾਦਸੇ ਵਿੱਚ ਜਿਹੜੇ ਸ਼ਰਧਾਲੂ ਮਾਰੇ ਗਏ ਹਨ ਉਨ੍ਹਾਂ ਪ੍ਰਤੀ ਅਰਦਾਸ ਹੈ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਪਿੱਛੇ ਪਰਿਵਾਰ ਤੇ ਸੁਨੇਹੀਆਂ ਨੂੰ ਬਲ ਪ੍ਰਦਾਨ ਕਰਨ ਅਤੇ ਜਿਹੜੇ ਜ਼ਖਮੀ ਹੋਏ ਹਨ ਉਹ ਜਲਦੀ ਸਿਹਤਯਾਬ ਹੋ ਕੇ ਆਪਣੇ-ਆਪਣੇ ਪਰਿਵਾਰਾਂ ਵਿੱਚ ਵਿਚਰਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply