Friday, July 3, 2026

ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਨੇ ਜਰਨਲਿਜ਼ਮ ਤੇ ਮਾਸ ਕਮਿਊਨੀਕੇਸ਼ਨ ਵਿੱਚ ਹਾਸਲ ਕੀਤੇ ਅਹਿਮ ਸਥਾਨ

PPN2203201601

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ ਸੱਗੂ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਦੀ ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ ਸਮੈਸਟਰ 1 ਦੀ ਸਹਿਜ ਅਰੋੜਾ ਨੇ ਗੁਰੁੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿੱਚ ਕਰਵਾਈ ਪ੍ਰੀਖਿਆ ਵਿੱਚ 327/450 ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਜਸਰੀਨ ਕੌਰ ਨੇ ਯੂਨੀਵਰਸਿਟੀ ਵਿਚੋਂ 308 ਅੰਕ ਨਾਲ ਚੌਥਾ ਸਥਾਨ ਅਤੇ ਹਰਨੀਤ ਕੌਰ ਨੇ 306 ਅੰਕ ਲੈਕੇ ਪੰਜਵਾਂ ਸਥਾਨ ਹਾਸਲ ਕੀਤਾ।
ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦੀ ਕੋਮਲ ਸ਼ਰਮਾ ਅਤੇ ਕਿਰਨਪ੍ਰੀਤ ਨੇ 332/350 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।ਹਰਸਿਮਰਨ ਨੇ 329 ਅੰਕਾਂ ਨਾਲ ਪੰਜਵਾਂ ਸਥਾਨ, ਗੀਤਾਂਜਲੀ ਸ਼ਰਮਾ ਨੇ 328 ਅੰਕਾਂ ਨਾਲ ਛੇਵਾਂ ਸਥਾਨ ਹਾਸਲ ਕੀਤਾ। ਗੁਰਪ੍ਰੀਤ ਕੌਰ 317 ਅੰਕ ਲੈਕੇ ਨੌਵੇਂ ਅਤੇ ਸਮਿਕਸ਼ਾ ਨਰੂਲਾ 316 ਅੰਕ ਲੈਕੇ ਦਸਵੇਂ ਸਥਾਨ ‘ਤੇ ਰਹੀ। ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ ਸਮੈਸਟਰ ਪੰਜਵਾਂ ਦੀ ਅਕਾਂਕਸ਼ਾ ਸਰੀਨ ਨੇ ਯੂਨੀਵਰਸਿਟੀ ਦੀ ਪ੍ਰੀਖਿਆ ਵਿਚ 415 /550 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਹਰਸ਼ਿਤਾ ਜੈਨ ਨੇ 405 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ, ਮਾਨਸੀ ਅਰੋੜਾ ਨੇ 392 ਅੰਕਾਂ ਨਾਲ ਚੌਥਾ ਸਥਾਨ ਅਤੇ ਜਸਲੀਨ ਕੌਰ ਨੇ 389 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਵਾਲੀਆ ਨੇ ਇਹਨਾਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਉਹਨਾਂ ਨੂੰ ਵਧੀਆ ਸਥਾਨ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ। ਉਹਨਾਂ ਨੇ ਅਧਿਆਪਕਾਂ ਨੂੰ ਵੀ ਸਲਾਹਿਆ ਜਿੰਨਾਂ ਦੀ ਮਿਹਨਤ ਸਦਕਾ ਇਹਨਾਂ ਵਿਦਿਆਰਥਣਾਂ ਨੇ ਇਹ ਸਥਾਨ ਹਾਸਲ ਕੀਤੇ।ਵਿਭਾਗ ਦੇ ਮੁਖੀ ਡਾ. ਬੱਸੀ, ਡੀਨ ਅਕਾਦਮਿਕ ਅਤੇ ਹੋਰ ਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਇਸ ਉਪਲਬਧੀ ‘ਤੇ ਵਧਾਈ ਦਿੱਤੀ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply