
ਮਾਲੇਰਕੋਟਲਾ, 23 ਮਾਰਚ (ਹਰਮਿੰਦਰ ਭੱਟ ਸਿੰਘ)- ਬਲਾਕ ਕਾਂਗਰਸ ਮਾਲੇਰਕੋਟਲਾ ਵੱਲੋਂ ਪ੍ਰਧਾਨ ਬੇਅੰਤ ਕਿੰਗਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਆਪਣੇ ਸਾਥੀਆਂ ਸਮੇਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਅੰਗਰੇਜ਼ਾਂ ਨੂੰ ਦੇਸ਼ ਵਿੱਚੋਂ ਕੱਢਣ ਲਈ ਜੇਲ੍ਹਾਂ ਕੱਟੀਆਂ ਅਤੇ ਅੰਗਰੇਜ਼ ਹਕੂਮਤ ਦਾ ਤਸ਼ੱਦਦ ਝੱਲੀਆਂ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨ੍ਹਾਂ ਵਾਰ ਦਿੱਤੀਆਂ। ਉਹਨਾਂ ਕਿਹਾ ਕਿ ਅੱਜ ਵੀ ਨੌਜਵਾਨ ਪੀੜ੍ਹੀ ਸ਼ਹੀਦ ਭਗਤ ਸਿੰਘ ਨੂੰ ਆਪਣਾ ਆਦਰਸ ਮੰਨਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਸ. ਭਗਤ ਸਿੰਘ ਜੀ ਦੀ ਸੋਚ ‘ਤੇ ਚੱਲਣ ਦੀ, ਸਾਰੇ ਰਲ ਮਿਲ ਕੇ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦੀ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਤੇ ਕੋਂਸਲਰ ਸ਼੍ਰੀ ਫਾਰੂਕ ਅਨਸਾਰੀ, ਕੌਂਸਲਰ ਮੁਹੰਮਦ ਬਸ਼ੀਰ, ਮੁਹੰਮਦ ਅਨਵਰ, ਇਬਰਾਹੀਮ ਇਬਰੀ, ਅਜੈ ਕੁਮਾਰ, ਤਾਜ ਮੁਹੰਮਦ, ਹੈਪੀ ਜੈਨ, ਮੰਜੂ ਕਿਰਨ, ਗੁਰਪ੍ਰੀਤ ਸਿੰਘ, ਮਾਸਟਰ ਮੇਲਾ ਸਿੰਘ, ਮਨੂ ਸ਼ਰਮਾ, ਮੁਹੰਮਦ ਅਕਰਮ ਲਿਬੜਾ ਆਦਿ ਵੀ ਹਾਜ਼ਰ ਸਨ।
Punjab Post Daily Online Newspaper & Print Media