
ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ ਸੱਗੂ) ਸਥਾਨਕ ਡੀ.ਏ.ਵੀ ਕਾਲਜ ਦੇ ਇਤਿਹਾਸ ਵਿਭਾਗ ਦੀ ਮੇਘਾ ਸਿੰਘਲ ਐਮ.ਏ (ਇਤਿਹਾਸ) ਸਮੈਸਟਰ 1 ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚੋਂ ਦੂਸਰੀ ਪੁਜੀਸ਼ਨ ਹਾਸਲ ਕੀਤੀ ਹੈ।ਕਾਲਜ ਪ੍ਰਿੰਸੀਪਲ ਡਾ. ਰਜੇਸ਼ ਕੁਮਾਰ ਨੇ ਹੋਣਹਾਰ ਵਿਦਿਆਰਥਣ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਤਿਾ ਅਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਉਪਲੱਬਧੀ ਵਿਦਿਆਰਥਣ ਦੀ ਮਿਹਨਤ ਤੇ ਲਗਨ ਦੇ ਨਾਲ-ਨਾਲ ਸਬੰਧਿਤ ਵਿਭਾਗ ਦੇ ਅਧਿਆਪਕਾਂ ਦੀ ਸਿੱਖਿਆ ਦਾ ਵੀ ਨਤੀਜਾ ਹੈ।ਉਨ੍ਹਾਂ ਨੇ ਭਵਿੱਖ ਵਿੱਚ ਹੋਰ ਕਾਮਯਾਬੀਆਂ ਹਾਸਲ ਕਰਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।ਵਾਇਸ ਪ੍ਰਿੰਸੀਪਲ ਡਾ. ਵਿਸ਼ਵ ਬੰਧੂ ਅਤੇ ਇਤਿਹਾਸ ਵਿਭਾਗ ਦੇ ਮੁੱਖੀ ਡਾ. ਬਬੂਸ਼ਾ, ਡਾ. ਸ਼ਿਲਪੀ ਸੇਠ, ਪ੍ਰੋ: ਅਮਿਤ ਸਿਆਲ ਅਤੇ ਪ੍ਰੋ: ਮਨਜੀਤ ਸਿੰਘ ਨੇ ਵੀ ਇਸ ਪ੍ਰਾਪਤੀ ਤੇ ਮੇਘਾ ਸਿੰਘਲ ਨੂੰ ਮੁਬਾਰਕਬਾਦ ਦਿੱਤੀ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media