ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਸੰਸਥਾਵਾਂ (ਕਾਲਜਾਂ) ਦੀਆਂ 12ਵੀਆਂ ਖ਼ਾਲਸਾਈ ਖੇਡਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 8, 9 ਤੇ 11 ਮਾਰਚ 2016 ਨੂੰ ਕਰਵਾਈਆਂ ਗਈਆਂ ਸਨ ਜਿਸ ਵਿੱਚ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ।ਇਨ੍ਹਾਂ ਖ਼ਾਲਸਾਈ ਖੇਡਾਂ ਵਿੱਚ ਤਕਰੀਬਨ 40 ਕਾਲਜਾਂ ਨੇ ਹਿੱਸਾ ਲਿਆ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਤੇ ਸ. ਸੁਖਦੀਪ ਸਿੰਘ ਡੀ.ਪੀ.ਈ ਨੇ ਸਾਂਝੇ ਤੌਰ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਨੇ ਖ਼ਾਲਸਾਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੈਡਮਿੰਟਨ ਵਿੱਚ ਦੂਸਰਾ, ਗੱਤਕਾ ਅਤੇ ਹਾਕੀ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਪਹਿਲੀ ਵਾਰ ਗੱਤਕੇ ਦੀ ਟੀਮ ਨੂੰ ਖ਼ਾਲਸਾਈ ਖੇਡਾਂ ਵਿੱਚ ਹਿੱਸਾ ਲੈਣ ਲਈ ਭੇਜਿਆ ਗਿਆ ਸੀ ਜਿਸ ਵਿੱਚ ਵਿਦਿਆਰਥੀਆਂ ਨੇ ਆਪਣੀ ਸੁਹਿਰਦਤਾ ਦਾ ਪੁਖਤਾ ਪ੍ਰਮਾਣ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਗੱਤਕੇ ਵਿੱਚ ਸਫਲਤਾ ਦਾ ਸਿਹਰਾ ਸ. ਮਨਮੋਹਨ ਸਿੰਘ ਭਾਗੋਵਾਲੀਆਂ ਡਾਇਰੈਕਟਰ ਤੇ ਸ. ਸੁਪ੍ਰੀਤ ਸਿੰਘ ਟਰੇਨਰ ਨੂੰ ਜਾਂਦਾ ਹੈ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਆਪਣੇ ਸਟਾਫ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕਰਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਰੁਚੀ ਰੱਖਣ ਲਈ ਪ੍ਰੇਰਿਆ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media