Friday, June 26, 2026

ਸ਼ਾਮ ਸਿੰਘ ਦੇ ਅਕਾਲ ਚਲਾਣੇ ‘ਤੇ ਸਰਨਾ ਨੇ ਕੀਤਾ ਦੁੱਖ ਪ੍ਰਗਟ

PPN2703201614

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਬਾਨੀ ਪ੍ਰਧਾਨ ਸ. ਸ਼ਾਮ ਸਿੰਘ ਦੇ ਸੱਚਖੰਡ ਪਿਆਨਾ ਕਰ ਜਾਣ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਬਾਬਾ ਸ਼ਾਮ ਸਿੰਘ ਸਿੱਖ ਕੌਮ ਦੇ ਅਜਿਹੇ ਇਨਸਾਈਕਲੋਪੀਡੀਆ ਸਨ, ਜਿੰਨਾ ਨੇ ਸਿੱਖ ਗੁਰਧਾਮਾਂ ਦੇ ਵਿਕਾਸ ਦੀ ਅਹਿਮ ਕਾਰ ਸੇਵਾ ਆਪਣੇ ਕਾਰਜਕਾਲ ਦੌਰਾਨ ਕੀਤੀ।
ਜਾਰੀ ਇੱਕ ਬਿਆਨ ਰਾਹੀ ਸਰਨਾ ਨੇ ਕਿਹਾ ਕਿ ਬਾਬਾ ਸ਼ਾਮ ਸਿੰਘ ਦੇ ਇਸ ਫਾਨੀ ਸੰਸਾਰ ਤੋ ਚਲੇ ਜਾਣ ਨਾਲ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਘੱਲੇ ਆਵੇ ਨਾਨਕਾ ਸੱਦੇ ਉਠੀ ਜਾਇ ਦੇ ਮਹਾਂਵਾਕ ਅਨੁਸਾਰ ਇਸ ਭਾਣੇ ਨੂੰ ਮਿੱਠਾ ਕਰਕੇ ਮੰਨਣਾ ਹੀ ਪਵੇਗਾ।ਉਹਨਾਂ ਕਿਹਾ ਕਿ ਬਾਬਾ ਸ਼ਾਮ ਸਿੰਘ ਨੂੰ ਸਿੱਖ ਇਤਿਹਾਸ ਜ਼ੁਬਾਨੀ ਯਾਦ ਸੀ ਤੇ ਉਹ ਕਈ ਅਜਿਹੀਆ ਯਾਦਾਂ ਵੀ ਆਪਣੇ ਸੀਨੇ ਵਿੱਚ ਸਮੋਈ ਬੈਠੇ ਸਨ ਜਿਹਨਾਂ ਤੋਂ ਵਿਦਵਾਨਾਂ ਤੋ ਅੱਜ ਵੀ ਅਛੂਤੇ ਹਨ। ਉਹਨਾਂ ਕਿਹਾ ਕਿ ਬਾਬਾ ਸ਼ਾਮ ਸਿੰਘ ਨੂੰ ਜੇਕਰ ਸਿੱਖ ਪੰਥ ਤੇ ਸਿੱਖ ਗੁਰਧਾਮਾਂ ਦਾ ਇਨਸਾਈਕਲੋਪੀਡੀਆ ਕਹਿ ਲਿਆ ਜਾਵੇ ਤਾਂ ਕੋਈ ਅੱਤਕਥਨੀ ਨਹੀ ਹੋਵੇਗੀ। ਉਹਨਾਂ ਕਿਹਾ ਕਿ ਬਾਬਾ ਸ਼ਾਮ ਸਿੰਘ ਨੇ ਪਾਕਿਸਤਾਨ ਸਰਕਾਰ ਤੇ ਔਕਾਬ ਬੋਰਡ ਨਾਲ ਮਿਲ ਤੇ ਜਿਸ ਤਰੀਕੇ ਨਾਲ ਸਿੱਖ ਗੁਰੂਧਾਮਾਂ ਦਾ ਵਿਕਾਸ ਜਾਦੂਮਈ ਤਰੀਕੇ ਨਾਲ ਕੀਤਾ ਉਸ ਦੀ ਮਿਸਾਲ ਹੋਰ ਕਿਧਰੇ ਨਹੀ ਮਿਲਦੀ। ਉਹਨਾਂ ਕਿਹਾ ਕਿ ਉਹਨਾਂ ਦੀ ਕੋਸ਼ਿਸ਼ ਹੈ ਕਿ ਉਹ ਭਾਵੇ ਉਹਨਾਂ ਦੇ ਸੰਸਕਾਰ ਮੌਕੇ ਤਾਂ ਨਹੀ ਪਹੁੰਚ ਸਕੇ ਪਰ ਉਹਨਾਂ ਦੇ ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply