Saturday, June 27, 2026

ਨਿਮਾਣਾ ਸਿੱਖ ਬਣ ਕੇ ਸ੍ਰੀ ਗੁਰੂ ਰਾਮਦਾਸ ਦੇ ਦਰੁਘਰ ਦੀ ਸੇਵਾ ਨਿਭਾਵਾਂਗਾ – ਬਾਬਾ ਭੂਰੀਵਾਲਾ

PPN2703201615

ਅੰਮ੍ਰਿਤਸਰ, 27 ਮਾਰਚ (ਗੁਰਪ੍ਰੀਤ ਸਿੰਘ)- ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਰੰਗੁਰੋਗਨ ਦੀ ਸੇਵਾ ਦੀ ਆਰੰਭਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲਿਆਂ ਵੱਲੋਂ ਸ਼ੋ੍ਰਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ ਦੇ ਪਰਿਕਰਮਾ ਅੰਦਰ ਗੁਰਦੁਆਰਾ ਸ਼ਹੀਦੀ ਯਾਦਗਾਰ ਬਾਬਾ ਦੀਪ ਸਿੰਘ ਜੀ ਵਿਖੇ ਭਾਈ ਸਲਵਿੰਦਰ ਸਿੰਘ ਦੇ ਅਰਦਾਸ ਕਰਨ ਉਪਰੰਤ ਭਾਈ ਪ੍ਰਤਾਪ ਸਿੰਘ ਨੇ ਹੁਕਮਨਾਮਾ ਲਿਆ। ਇਸ ਉਪਰੰਤ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲੇ, ਬਾਬਾ ਸੁੱਖਵਿੰਦਰ ਸਿੰਘ ਜੀ, ਸz: ਰਾਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਸz: ਬਾਵਾ ਸਿੰਘ ਗੁਮਾਨਪੁਰਾ, ਸz: ਹਰਜਾਪ ਸਿੰਘ ਮੈਂਬਰ, ਡਾ: ਰੂਪ ਸਿੰਘ ਸਕੱਤਰ, ਸz: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸz: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਤੇ ਸz: ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਨੇ ਰੰਗੁਰੋਗਨ ਦੀ ਸੇਵਾ ਦੀ ਆਰੰਭਤਾ ਕੀਤੀ।
ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਸੇਵਾ ਦੀ ਸਿੱਖ ਧਰਮ ਵਿੱਚ ਬਹੁਤ ਮਹੱਤਤਾ ਹੈ । ਉਨ੍ਹਾਂ ਕਿਹਾ ਕਿ ਸੇਵਾ ਤੇ ਸਿਮਰਨ ਦਾ ਮਾਰਗ ਸਾਨੂੰ ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੇਵਾ ਚਾਹੇ ਗੁਰੂ ਕੇ ਲੰਗਰ ਦੀ ਹੋਵੇ ਜਾਂ ਗੁਰੂ ਕੀ ਸੰਗਤ ਦੇ ਜੌੜੇ ਝਾੜਨ ਦੀ, ਜਾਂ ਭਾਂਡੇ ਮਾਂਜਣ ਦੀ, ਜਾਂ ਗੁਰੂ ਘਰ ਦੀ ਇਮਾਰਤ ਦੀ ਸਿੱਖ ਸੰਗਤਾਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਸਤਿਨਾਮੁ ਵਾਹਿਗਰੂ ਦਾ ਜਾਪੁ ਕਰਦਿਆਂ ਕਰਦੀਆਂ ਹਨ ਤੇ ਆਪਣੀ ਸੇਵਾ ਸਤਿਗੁਰੂ ਪਾਤਸ਼ਾਹ ਆਪ ਹੀ ਅੰਗ ਸੰਗ ਸਹਾਈ ਹੋ ਕੇ ਕਰਵਾ ਲੈਂਦੇ ਹਨ।ਸੰਤ ਬਾਬਾ ਭੂਰੀ ਵਾਲਿਆਂ ਨੇ ਕਿਹਾ ਕਿ ਮੇਰੇ ਧੰਨ ਭਾਗ ਹਨ ਜੋ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਨੇ ਮੈਨੂੰ ਆਪਣੇ ਦਰੁਘਰ ਦੀ ਸੇਵਾ ਬਖਸ਼ੀ ਹੈ। ਉਨ੍ਹਾਂ ਕਿਹਾ ਕਿ ਮੈਂ ਇਕ ਨਿਮਾਣਾ ਜਿਹਾ ਸਿੱਖ ਬਣਕੇ ਆਪਣੇ ਜਿੰਮੇ ਲੱਗੀ ਸੇਵਾ ਸ਼ੋ੍ਰਮਣੀ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਦਾ ਰਹਾਂਗਾ। ਉਨ੍ਹਾਂ ਕਿਹਾ ਕਿ ਇਹ ਸੇਵਾ ਲਗਭੱਗ ੩ ਮਹੀਨਿਆਂ ਤੱਕ ਮੁਕੰਮਲ ਹੋ ਜਾਵੇਗੀ। ਇਸ ਮੌਕੇ ਸ: ਜਤਿੰਦਰ ਸਿੰਘ, ਸ: ਸੁਖਰਾਜ ਸਿੰਘ ਤੇ ਬਘੇਲ ਸਿੰਘ ਵਧੀਕ ਮੈਨੇਜਰ ਸੁਖਜਿੰਦਰ ਸਿੰਘ ਐਸ.ਡੀ.ਓ, ਰਾਮ ਸਿੰਘ ਸਾਬਕਾ ਮੀਤ ਸਕੱਤਰ ਸ਼ੋ੍ਰਮਣੀ ਕਮੇਟੀ, ਡਾ: ਦਲਵਿੰਦਰ ਸਿੰਘ ਤਰਸਿੱਕਾ, ਭਾਈ ਗਗਨਦੀਪ ਸਿੰਘ ਸਪੇਨ, ਪ੍ਰਮਜੀਤ ਸਿੰਘ ਇੰਚਾਰਜ ਪਰਿਕਰਮਾ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply