Saturday, June 27, 2026

ਜਥੇਦਾਰ ਅਵਤਾਰ ਸਿੰਘ ਵੱਲੋਂ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 27 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸ. ਸ਼ਾਮ ਸਿੰਘ ਬਹੁਤ ਹੀ ਨੇਕ ਇਨਸਾਨ ਸਨ ਜਿਨ੍ਹਾਂ ਲਗਭਗ 8 ਸਾਲ ਬਤੌਰ ਪ੍ਰਧਾਨ ਕੌਮ ਦੀ ਭਲਾਈ ਲਈ ਬਹੁਤ ਕੰਮ ਕੀਤੇ। ਉਨ੍ਹਾਂ ਦੇ ਜਾਣ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਦੀ ਅਬਾਦੀ ਬਹੁਤ ਘੱਟ ਹੈ ਪਰ ਪਾਕਿਸਤਾਨ ਗੁਰਦੁਆਰਾ ਕਮੇਟੀ ਨੇ ਪਾਕਿਸਤਾਨ ਵਿਚਲੇ ਗੁਰਧਾਮਾਂ ਨੂੰ ਸੰਸਾਰ ਦੇ ਨਕਸ਼ੇ ‘ਤੇ ਲਿਆਂਦਾ ਤੇ ਅੱਜ ਦੇਸ਼-ਵਿਦੇਸ਼ ਤੋਂ ਲੋਕ ਗੁਰਦੁਆਰਾ ਨਨਕਾਣਾ ਸਾਹਿਬ ਤੇ ਪੰਜਾ ਸਾਹਿਬ ਦੇ ਦਰਸ਼ਨਾਂ ਲਈ ਪਹੁੰਚਦੇ ਹਨ। ਸ. ਸ਼ਾਮ ਸਿੰਘ ਨੇ ਬਤੌਰ ਪ੍ਰਧਾਨ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਹਿਮ ਕਾਰਜ ਕੀਤੇ ਸਨ।  ਉਨ੍ਹਾ ਕਿਹਾ ਕਿ ਅਸੀਂ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਸ. ਸ਼ਾਮ ਸਿੰਘ ਨੂੰ ਆਪਣੇ ਚਰਨਾਂ ਵਿਚ ਸਥਾਨ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸਬੰਧੀਆ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply