Tuesday, July 21, 2026

ਵਪਾਰਕ ਅਦਾਰਿਆਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣੇ ਕੀਤੇ ਲਾਜ਼ਮੀ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਮਕਸਦ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ, ਸਹਿਕਾਰੀ, ਪ੍ਰਾਈਵੇਟ ਬੈਂਕਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਦੇ ਅੰਦਰ ਅਤੇ ਪ੍ਰਵੇਸ਼ ਸਥਾਨ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਜਿਥੇ ਸ਼ਹਿਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਕਮੀ ਆਵੇਗੀ ਉਥੇ ਨਾਲ ਹੀ ਅਜਿਹੀਆਂ ਵਾਰਦਾਤਾਂ ਕਰਨ ਵਾਲੇ ਵਿਅਕਤੀਆਂ ਨੂੰ ਵੀ ਫੜਿਆ ਜਾ ਸਕੇਗਾ। ਇਹ ਹੁਕਮ 26 ਮਈ 2016 ਤੱਕ ਲਾਗੂ ਰਹੇਗਾ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply