ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਡਾ: ਬਸੰਤ ਗਰਗ, ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਬਠਿੰਡਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਅਤੇ ਵੋਟਰ ਸੂਚੀ ਦੀ ਸੁਧਾਈ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਸਟੇਟ ਲੈਵਲ ਮਾਸਟਰ ਟਰੇਨਰਾਂ ਵੱਲੋਂ ਡਵੀਜ਼ਨ ਫਰੀਦਕੋਟ ਅਤੇ ਫਿਰੋਜ਼ਪੁਰ ਅਧੀਨ ਆਉਂਦੇ ਜ਼ਿਲ੍ਹਿਆਂ ਬਠਿੰਡਾ, ਫਰੀਦਕੋਟ, ਮਾਨਸਾ, ਫਿਰੋਜ਼ਪੁਰ, ਮੋਗਾ, ਫਾਜਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ/ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ। ਟ੍ਰੇਨਿੰਗ ਵਿੱਚ ਮਾਨਯੋਗ ਵੀ.ਕੇ.ਮੀਨਾ, ਆਈ.ਏ.ਐਸ, ਕਮਿਸ਼ਨਰ, ਫਰੀਦਕੋਟ ਮੰਡਲ, ਫਰੀਦਕੋਟ ਬਤੌਰ ਟ੍ਰੇਨਿੰਗ ਅਬਜ਼ਰਵਰ ਹਾਜ਼ਰ ਹੋਏ। ਮਾਨਯੋਗ ਕਮਿਸ਼ਨਰ ਸਾਹਿਬ ਜੀ ਵੱਲੋਂ ਸਮੂਹ ਹਾਜਰਾਨ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸੂਚੀ ਦੀ ਸ਼ੁੱਧਤਾ ਸਬੰਧੀ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ। ਇਸ ਉਪਰੰਤ ਸਟੇਟ ਲੈਵਲ ਮਾਸਟਰ ਟ੍ਰੇਨਰਾਂ ਨੇ ਭਾਰਤ ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਸਬੰਧੀ ਜਾਰੀ ਸ਼ਡਿਊਲ ਅਤੇ ਚੈੱਕ ਲਿਸਟਾਂ ਅਨੁਸਾਰ ਕੰਮ ਦੀ ਟ੍ਰੇਨਿੰਗ ਦਿੱਤੀ ਗਈ। ਅੰਤ ਵਿੱਚ ਕਮਿਸ਼ਨਰ, ਫਰੀਦਕੋਟ ਮੰਡਲ, ਫਰੀਦਕੋਟ ਵੱਲੋਂ ਹਾਜ਼ਰ ਆਏ ਚੋਣਕਾਰ ਰਜਿਸਟਰੇਸ਼ਨ ਅਫਸਰ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media