ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਐਮ.ਈ.ਐਸ ਇੰਪਲਾਈਜ ਯੂਨੀਅਨ ਦੀ ਪਹਿਲੀ ਮੀਟਿੰਗ ਬ੍ਰਿਗੇਡੀਅਰ ਕੇ.ਵੀ ਪ੍ਰਸਾਦ ਚੀਫ਼ ਇੰਜੀਨੀਅਰ ਬਠਿੰਡਾ ਜੋਨ ਨਾਲ ਹੋਈ, ਜਿਸ ਵਿੱਚ ਯੂਨੀਅਨ ਦੇ ਮੈਂਬਰਾਂ ਨੇ ਕਾਫ਼ੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਯੂਨੀਅਨ ਪ੍ਰਧਾਨ ਬਲਕਰਨ ਸਿੰਘ ਨੇ ਪਹੁੰਚੇ ਸਾਰੇ ਸਾਥੀਆਂ ਸਮੇਤ ਚੀਫ਼ ਸਾਹਿਬ ਨੂੰ ਜੀ ਆਇਆਂ ਆਖਿਆ। ਇਸ ਮੌਕੇ ਪ੍ਰਧਾਨ ਬਲਕਰਨ ਸਿੰਘ ਨੇ ਮੁਲਾਜਮਾਂ ਦੀ ਹੱਕੀ ਮੰਗਾਂ ਸਬੰਧੀ ਚੀਫ਼ ਸਾਹਿਬ ਨੂੰ ਵਿਸਥਾਰ ਵਿੱਚ ਦੱਸਿਆ, ਜਿਸ ਨੂੰ ਚੀਫ਼ ਸਾਹਿਬ ਨੇ ਕਾਫ਼ੀ ਗੌਰ ਨਾਲ ਸੁਣਿਆ ਅਤੇ ਵਿਸਵਾਸ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਪੂਰੀ ਗੰਭੀਰਤਾ ਦਿਖਾਉਣਗੇ ਅਤੇ ਭਰੋਸਾ ਦਿੱਤਾ ਕਿ ਛੇਤੀ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸਾਰੇ ਯੂਨੀਅਨ ਮੈਂਬਰਾਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਚੀਫ਼ ਸਾਹਿਬ ਦਾ ਧੰਨਵਾਦ ਕੀਤਾ। ਇਸ ਸਮੇਂ ਹੋਰਨਾ ਤੋਂ ਇਲਾਵਾ ਯੂਨੀਅਨ ਦੇ ਜਨਰਲ ਸੈਕਟਰੀ ਜਮੀਤ ਸਿੰਘ, ਜੁਆਇੰਟ ਸੈਕਟਰੀ ਦਰਸ਼ਨ ਸਿੰਘ, ਕੈਸ਼ੀਅਰ ਕਰਮਜੀਤ ਸਿੰਘ ਅਤੇ ਮੀਤ ਪ੍ਰਧਾਨ ਸੁਖਦੇੇਵ ਸਿੰਘ ਹਾਜਰ ਸਨ। ਇਹ ਜਾਣਕਾਰੀ ਯੂਨੀਅਨ ਦੇ ਪ੍ਰੈਸ ਸਕੱਤਰ ਸੁਰਜੀਤ ਸਿੰਘ ਬਰਨਾਲਾ ਨੇ ਦਿੱਤੀ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media