ਸੰਦੌੜ, 29 ਮਾਰਚ (ਹਰਮਿੰਦਰ ਸਿੰਘ ਭੱਟ)- ਭਾਈ ਘਨੱਈਆ ਜੀ ਵੈਲਫੇਅਰ ਕਲੱਬ ਦਸੌਧਾ ਸਿੰਘ ਵਾਲਾ ਵੱਲੋਂ ਬੱਚਿਆਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਦੇ ਲਈ ਇਕ ਦਸਤਾਰ ਸਿਖਲਾਈ ਕੈਂਪ ਲਗਵਾਇਆ।ਪ੍ਰਧਾਨ ਜਰਨੈਲ ਸਿੰਘ ਨੇ ਦੱਸਿਆ ਕਿ 9 ਦਿਨ੍ਹਾਂ ਤੱਕ ਚੱਲੇ ਦਸਤਾਰ ਸਿਖਲਾਈ ਕੈਂਪ ਵਿਚ ਪਿੰਡ ਦੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਭਾਗ ਲਿਆ।ਅੰਤਿਮ ਦਿਨ ਕਰਵਾਏ ਸਮਾਗਮ ਦੌਰਾਨ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ।ਪ੍ਰਧਾਨ ਜਰਨੈਲ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਵੇਂ ਕਿ ਅੱਜ ਪੱਛਮੀ ਸੱਭਿਅਤਾ ਦੇ ਪਿੱਛੇ ਲੱਗ ਕੇ ਸਾਡੀ ਨੌਜਵਾਨ ਪੀੜੀ ਕੁਰਾਹੇ ਪੈ ਰਹੀ ਹੈ ਪਰ ਫਿਰ ਵੀ ਪੰਜਾਬ ਵਿਚ ਅਜਿਹੀਆਂ ਸੰਸਥਾਵਾਂ ਹਨ ਜੋ ਬੱਚਿਆਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅੱਜ ਨੌਜਵਾਨਾਂ ਵਿਚ ਪੱਗ ਬੰਨਣ ਦੇ ਲਈ ਉਤਸਾਹ ਦਿਖਾਈ ਦੇ ਰਿਹਾ ਹੈ।ਉਨ੍ਹਾਂ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਵਧਾਈ ਵੀ ਦਿੱਤੀ।ਇਸ ਮੌਕੇ ਪ੍ਰਧਾਨ ਜਰਨੈਲ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਡਾ. ਬਲਬੀਰ ਸਿੰਘ, ਪ੍ਰਧਾਨ ਰਾਜਦੀਪ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਰਮਨਦੀਪ ਸਿੰਘ, ਸਤਜਿੰਦਰ ਸਿੰਘ, ਭਾਈ ਵੀਰ ਸਿੰਘ ਆਦਿ ਹਾਜਰ ਸਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media