Monday, July 1, 2024

ਖੂਨਦਾਨ ਜਾਗਰੂਕਤਾ ਕੈਂਪ ਦਾ ਆਯੋਜਨ

PPN2903201617ਮਾਲੇਰਕੋਟਲਾ, 29 ਮਾਰਚ (ਹਰਮਿੰਦਰ ਸਿੰਘ ਭੱਟ) – ਸਥਾਨਕ ਸਿਵਲ ਹਸਪਤਾਲ ਵਿਖੇ ਬਲੱਡ ਬੈਂਕ ਦੀ ਇੰਚਾਰਜ਼ ਡਾ.ਜੋਤੀ ਕਪੂਰ ਤੇ ਐਸ.ਐਮ.ਓ ਡਾ.ਗੁਰਸ਼ਰਨ ਸਿੰਘ ਦੀ ਦੇਖ-ਰੇਖ ਹੇਠ ਅਯਾਨ ਇੰਸਟੀਚਿਊਟ ਆਫ ਨਰਸਿੰਗ ਭੋਗੀਵਾਲ ਦੀਆਂ ਵਿਦਿਆਰਥਣਾਂ ਦੁਆਰਾ ਖੂਨਦਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਥਣਾਂ ਨੇ ਅਪਣੇ ਭਾਸ਼ਣ ਖੂਨਦਾਨ ਦੇ ਜਾਗਰੂਕਤਾ ਨਾਟਕ ਵਿੱਚ ਹਿੱਸਾ ਲੈ ਕੇ ਸ਼ਲਾਘਾਯੋਗ ਕਦਮ ਕੀਤਾ। ਇਸ ਮੌਕੇ ਵਿਦਿਆਰਥਣਾਂ ਨੇ ਨਾਟਕ ਰਾਹੀਂ ਖੂਨਦਾਨ ਸਬੰਧੀ ਚਾਨਣਾ ਪਾਇਆ ਤੇ ਜਾਤ-ਪਾਤ ਦੇ ਭੇਦ ਭਾਵ ਨੂੰ ਮਿਟਾਉਣ ਦਾ ਪ੍ਰਣ ਕੀਤਾ।ਇਸ ਕੈਂਪ ਵਿੱਚ ਮਾਨਵ ਨਿਸ਼ਕਾਮ ਸੁਚਾਉ ਸੁਸਾਇਟੀ ਮਾਲੇਰਕੋਟਲਾ ਦੇ ਮੈਂਬਰ, ਵਿਜੈਨਾਇਕ ਵੈਲਫੇਅਰ ਕਲੱਬ ਅਮਰਗੜ੍ਹ, ਸਹਾਰਾ ਮੁਸਲਿਮ ਵੈਲਫੇਅਰ ਸੁਸਾਇਟੀ ਮਾਲੇਰਕੋਟਲਾ, ਕੇ.ਐਸ ਭੁੱਲਰ ਬਲੱਡ ਡੋਨਰ ਸੁਸਾਇਟੀ, ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰ ਸ਼ਾਮਲ ਹੋਏ ਤੇ ਬੱਚਿਆਂ ਦੇ ਨਾਲ ਖੂਨਦਾਨ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਬੱਚਿਆਂ ਦੇ ਇਸ ਸ਼ਲਾਘਾਯੋਗ ਕਦਮ ਦੀ ਪ੍ਰਸੰਸਾ ਕੀਤੀ ਤੇ ਉਨ੍ਹਾਂ ਨੂੰ ਇਨਾਮ ਵੰਡੇ ਤੇ ਬੱਚਿਆਂ ਨੂੰ ਅੱਗੇ ਵਧਣ ਦੀ ਪ੍ਰੇਣਾ ਦਿੱਤੀ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply