Thursday, March 19, 2026

ਨਰਸਰੀ ਗਰੈਜੂਏਸ਼ਨ ਦਿਹਾੜੇ ਮੌਕੇ ਬੱਚਿਆ ਨੇ ਸਮਾਂ ਬੰਨਿਆ

PPN3106201604ਨਵੀਂ ਦਿੱਲੀ, 31 ਮਾਰਚ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲਬਾਗ ਵਿਖੇ ਨਰਸ਼ਰੀ ਗਰੈਜੂਏਸ਼ਨ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ, ਮੀਤ ਪ੍ਰਧਾਨ ਸਤਪਾਲ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਮੁਖ ਮਹਿਮਾਨ ਵੱਜੋਂ ਹਾਜ਼ਰੀ ਭਰੀ।ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਨਾਲ ਕਰਦੇ ਹੋਏ ਵਿਦਿਆਰਥੀਆਂ ਨੇ ਬਾਲਗੀਤ, ਨਾਟਕ, ਗੱਤਕਾ ਅਤੇ ਗਿੱਧੇ ਦੀ ਪੇਸ਼ਕਾਰੀ ਨਾਲ ਸਮਾਂ ਬੰਨ ਦਿੱਤਾ। ਵਿਦਿਆਰਥੀਆਂ ਨੂੰ ਇਸ ਮੌਕੇ ਪ੍ਰਮਾਣ-ਪੱਤਰ ਵੀ ਦਿੱਤੇ ਗਏ। ਬੁਲਾਰਿਆਂ ਨੇ ਬੱਚਿਆਂ ਦੀ ਹੌਸ਼ਲਾ ਅਫਜਾਈ ਕਰਨ ਦੌਰਾਨ ਪ੍ਰੋਗਰਾਮ ਦੀ ਸਲਾਘਾ ਕਰਦੇ ਹੋਏ ਬੱਚਿਆਂ ਨੂੰ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿਚ ਉਤਾਰਨ ਦਾ ਵੀ ਸੱਦਾ ਦਿੱਤਾ।ਸਕੂਲ ਪ੍ਰਿੰਸੀਪਲ ਕੁਲਜੀਤ ਸਿੰਘ ਵੋਹਰਾ ਨੇ ਆਏ ਹੋਏ ਸਮੂਹ ਮਹਿਮਾਨਾਂ ਦਾ ਸਤਿਕਾਰ ਅਤੇ ਧੰਨਵਾਦ ਕੀਤਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply