ਪਠਾਨਕੋਟ, 1 ਅਪ੍ਰੈਲ (ਪ.ਪ)- ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਪੰਜਾਬ ਪਠਾਨਕੋਟ ਵੱਲੋ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਆਤਮਾ ਤਹਿਤ ਪ੍ਰਦਰਸ਼ਨੀਆਂ ਮਿਤੀ 5 ਅਪ੍ਰੈਲ 2016 ਦਿਨ ਮੰਗਲਵਾਰ ਨੂੰ ਦਾਣਾ ਮੰਡੀ ਭੋਆ ਵਿੱਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਈਆਂ ਜਾ ਰਹੀਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ ਬਖਸ਼ੀਸ਼ ਸਿੰਘ ਚਾਹਲ, ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਕਿਸਾਨਾਂ ਨੂੰ ਪਿਛਲੇ ਸਮੇਂ ਵਿੱਚ ਸਾਉਣੀ ਦੋਰਾਨ ਮੱਕੀ,ਬਾਸਮਤੀ,ਕਮਾਦ ਦੀ ਕਾਸ਼ਤ ਵਿੱਚ ਆਈਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕਰਨ ਤੋਂ ਇਲਾਵਾ ਖੇਤੀ ਸਹਾਇਕ ਕਿੱਤਿਆਂ ਬਾਰੇ ਖੇਤੀ ਮਾਹਿਰ ਵੱਲੋਂ ਜਾਣਕਾਰੀ ਦੇਣਾ ਹੈ।ਉਨਾਂ ਦੱਸਿਆਂ ਕਿ ਇਸ ਮੌਕੇ ਸਫਲ ਉਦਮੀ ਕਿਸਾਨਾਂ ਵੱਲੋ ਕੀਤੇ ਜਾ ਰਹੇ ਕੰਮਾਂ ਨੂੰ ਵੀ ਪ੍ਰਦਰਸ਼ਤ ਕਤਿਾ ਜਾਵੇਗਾ ਤਾਂ ਜੋ ਹੋਰ ਕਿਸਾਨ ਪ੍ਰੇਰਿਤ ਹੋ ਸਕਣ।ਉਨਾਂ ਕਿਹਾ ਕਿ ਇਸ ਕੈਂਪ ਵਿੱਚ ਸ਼੍ਰੀ ਮਤੀ ਸੀਮਾ ਕੁਮਾਰੀ ਵਿਧਾਇਕ ਹਲਕਾ ਭੋਆ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਣਗੇ ਜਦ ਕਿ ਕੈਂਪ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਕਰਨਗੇ।ਉਨਾਂ ਦੱਸਿਆ ਕਿ ਡਾ ਸਤਵੰਤ ਸਿੰਘ ਬਰਾੜ ਜਇੰਟ ਡਾਇਰੈਟਰ ਖੇਤੀਬਾੜੀ ਵਿਭਾਗ ਵਿਸ਼ੇਸ਼ ਮਹਿਮਾਨ ਹੋਣਗੇ।ਉਨਾਂ ਕਿਸਾਨਾਂ ਨੂੰ ਅਪੀਲ ਕਤਿੀ ਕਿ ਉਹ ਆਪਣੇ ਬੱਚਿਆਂ ਸਮੇਤ ਕੈਂਪ ਵਿੱਚ ਸਾਮਲ ਹੋ ਕੇ ਮੌਕੇ ਦਾ ਭਰਪੂਰ ਫਾਇਦਾ ਉਠਾਉਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media