
ਟਾਹਲੀ ਸਾਹਿਬ / ਚਵਿੰਡਾ ਦੇਵੀ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜੇਗੀ ਅਤੇ ਇੱਕ ਵਾਰ ਫਿਰ ਆਪਣੀ ਜਿੱਤ ਬਰਕਰਾਰ ਰੱਖਦੇ ਹੋਏ ਸਰਕਾਰ ਦੀ ਹੈਟ੍ਰਿਕ ਬਣਾਏਗੀ।
ਸ: ਮਜੀਠੀਆ ਅੱਜ ਹਲਕਾ ਮਜੀਠਾ ਦੇ ਪਿੰਡ ਕੋਟਲੀ ਢੋਲੇ ਸ਼ਾਹ ਅਤੇ ਡਾਰੀਕੇ ਦੇ ਵਿਕਾਸ ਲਈ 67 ਲੱਖ ਦੀ ਗਰਾਂਟ ਦੇਣ ਅਤੇ ਦਰਜਨਾਂ ਵਿਕਾਸ ਕਾਰਜਾਂ ਦੇ ਨੀਂਹ ਪੱਥਰਾਂ ਤੋਂ ਪਰਦਾ ਹਟਾਉਣ ਲਈ ਆਏ ਸਨ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਅਗਵਾਈ ਵਿੱਚ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰਾਂ ਦਾ ਵੱਡਾ ਲਾਭ ਲੋਕਾਂ ਤਕ ਪਹੁੰਚ ਰਿਹਾ ਹੈ। ਉਹਨਾਂ ਕਿਹਾ ਕਿ ਈ – ਗਵਰਨੈਂਸ ਪ੍ਰਣਾਲੀ ਅਪਣਾਉਂਦਿਆਂ ਰਾਜ ਦੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ , ਕੁਸ਼ਲ ਤੇ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਰਾਜ ਵਿੱਚ ਚਲ ਰਹੇ ਸੁਵਿਧਾ ਕੇਂਦਰਾਂ, ਸਾਂਝ ਕੇਂਦਰਾਂ ਅਤੇ ਫਰਦ ਕੇਂਦਰਾਂ ਰਾਹੀਂ ਬਿਨਾ ਕਿਸੇ ਮੁਸ਼ਕਿਲ ਦੇ ਲੋਕਾਂ ਨੂੰ ਜਨਤਕ ਸੇਵਾਵਾਂ ਮਿਲ ਰਹੀਆਂ ਹਨ। ਉਹਨਾਂ ਅੱਗੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੜਕਾਂ ਦੇ ਜਾਲ ਵਿਛਾ ਕੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਲ ਵਿਸ਼ੇਸ਼ ਧਿਆਨ ਦਿੱਤਾ ਉੱਥੇ ਗਰੀਬ ਲੋਕਾਂ ਨੂੰ ਸਹੂਲਤਾਂ ਦਿੱਤਿਆਂ ਅਤੇ ਕਿਸਾਨੀ ਨੂੰ ਬਚਾਉਣ ਲਈ ਵੀ ਪਹਿਲ ਕਦਮੀ ਦਿਖਾਈ ਗਈ। ਉਹਨਾਂ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਕਲਿਆਣਕਾਰੀ ਯੋਜਨਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਅਤੇ ਇਸ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਪੰਚਾਇਤਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਆਟਾ-ਦਾਲ ਯੋਜਨਾ, ਬੁਢਾਪਾ ਪੈਨਸ਼ਨ ਯੋਜਨਾ, ਸ਼ਗਨ ਸਕੀਮ,ਵਿਦਿਆਰਥੀਆਂ ਨੂੰ ਉਚੇਰੀ ਪੜਾਈ ਲਈ 5 ਲਖ ਤਕ ਵਿਆਜ ਮੁਕਤ ਕਰਜ਼ਾ, ਕਿਸਾਨਾਂ ਨੂੰ ਇੱਕ ਲਖ ਦਾ ਵਿਆਜ ਮੁਕਤ ਫਸਲੀ ਕਰਜ਼ਾ, ਆਦਿ ਦਾ ਜ਼ਿਕਰ ਕਰਦੇ ਹੋਏ ਇੰਨਾ ਸਕੀਮਾਂ ਦਾ ਲਾਭ ਲੈਣ ਲਈ ਲੋਕਾਂ ਨੂੰ ਅਪੀਲ ਕੀਤੀ।ਉਹਨਾਂ ਦੱਸਿਆ ਕਿ ਕਿਸਾਨੀ ਦੇ ਸਿਰੋਂ ਕਰਜ਼ੇ ਦਾ ਭਾਰ ਲਾਉਣ ਲਈ ਸਰਕਾਰ ਨੇ ਖੇਤੀ ਕਰਜ਼ਾ ਰਾਹਤ ਬਿਲ ਪਾਸ ਕੀਤਾ ਹੈ ਜਿਸ ਨਾਲ ਆੜ੍ਹਤੀਆਂ ਤੋਂ ਲਏ ਗਏ ਕਰਜ਼ਿਆਂ ਦਾ ਸੁਖਾਲਾ ਨਿਬੇੜਾ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਢਾਈ ਲੱਖ ਨਵੇਂ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾ ਰਹੇ ਹਨ। ਇਸ ਮੌਕੇ ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਪੱਪੂ ਜੈਂਤੀਪੁਰ, ਕੁਲਵਿੰਦਰ ਸਿੰਘ ਧਾਰੀਵਾਲ, ਪ੍ਰੋ: ਸਰਚਾਂਦ ਸਿੰਘ, ਗੁਰਵੇਲ ਸਿੰਘ ਅਲਕੜੇ,ਸਰਪੰਚ ਬਿਕਰਮ ਜੀਤ ਸਿੰਘ ਕੋਟਲੀ ਢੋਲੇ ਸ਼ਾਹ, ਸਰਪੰਚ ਜਗੀਰ ਸਿੰਘ ਡਾਰੀਕੇ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਬਲਕਾਰ ਸਿੰਘ, ਦਿਲਬਾਗ ਸਿੰਘ ਲਹਿਰਕਾ, ਬਾਬਾ ਬਖਸ਼ੀਸ਼ ਸਿੰਘ, ਸੁਖਵਿੰਦਰ ਸਿੰਘ ਭੋਆ, ਸਰਬਜੀਤ ਸਿੰਘ ਬਾਠ, ਅਜੀਤ ਸਿੰਘ ਡਾਰੀਕੇ ਆਦਿ ਮੌਜੂਦ ਸਨ।
Punjab Post Daily Online Newspaper & Print Media