Wednesday, July 3, 2024

ਇਹ ਫਰਾਈਡੇ ਹੋਵੇਗਾ ਫੀਲਡ ਫਰਾਈਡੇ

ਸ਼ੁੱਕਰਵਾਰ ਨੂੰ ਕਰਨਗੇ ਅਧਿਕਾਰੀ ਆਪਣੇ ਆਪਣੇ ਖੇਤਰਾਂ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ – ਡਿਪਟੀ ਕਮਿਸ਼ਨਰ

Smt. Isha Kalia Fzk DCਫਾਜ਼ਿਲਕਾ, 4 ਅਪ੍ਰੈਲ (ਵਨੀਤ ਅਰੋੜਾ)- ਇਸ ਹਫ਼ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਾਈਡੇ (ਸ਼ੁੱਕਰਵਾਰ) ਨੂੰ ਫੀਲਡ ਡੇਅ (ਖੇਤਰੀ ਦੌਰੇ) ਦਾ ਦਿਨ ਵੱਜੋਂ ਮਨਾਇਆ ਜਾ ਰਿਹਾ ਹੈ। ਜ਼ਿਲ੍ਹੇ ਦੇ ਸਮੂਹ ਅਧਿਕਾਰੀ ਆਪਣੇ ਆਪਣੇ ਖੇਤਰਾਂ ਵਿਚ (ਫੀਲਡ ਫਰਾਈਡੇ ) ਸ਼ੁੱਕਰਵਾਰ ਨੂੰ ਜ਼ਿਲ੍ਹਾ, ਸਬ ਡਿਵੀਜਨ ਅਤੇ ਬਲਾਕ ਪੱਧਰ ਤੇ ਆਪਣੇ ਆਪਣੇ ਖੇਤਰਾਂ ਦਾ ਦੌਰਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਿਨ ਵਧੀਕ ਡਿਪਟੀ ਕਮਿਸ਼ਨਰ , ਸਮੂਹ ਐਸ.ਡੀ.ਐਮਜ਼, ਤਹਿਸੀਲਦਾਰ, ਬਲਾਕ ਪੰਚਾਇਤ ਅਫ਼ਸਰ ਅਤੇ ਹੋਰ ਅਧਿਕਾਰੀ ਆਪਣੇ ਆਪਣੇ ਖੇਤਰਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਲਾਗੂ ਕਰਨਾ ਹੈ ਇਸ ਨਾਲ ਜ਼ਿਲ੍ਹੇ ਭਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵਤਾ ਦੀ ਜਾਂਚ ਦੇ ਨਾਲ ਨਾਲ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਸਬੰਧਤ ਵਿਭਾਗਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply