ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਵਲੋਂ ਖਿਡਾਰੀਆਂ ਦੀ ਚੋਣ ਲਈ ਚੋਣ ਟਰਾਇਲ ਪ੍ਰਕਿਰਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਜੀ.ਐਨ.ਡੀ.ਯੂ ਦੇ ਸਾਈਂ ਹੈਂਡਬਾਲ ਸੈਂਟਰ ਇੰਚਾਰਜ ਕੋਚ ਬਲਦੀਪ ਸਿੰਘ ਸੋਹੀ ਨੇ ਦੱਸਿਆ ਕਿ 6 ਤੋਂ 7 ਅਪ੍ਰੈਲ ਤੱਕ ਚੱਲਣ ਵਾਲੀ ਇਸ ਚੋਣ ਟਰਾਇਲ ਪ੍ਰਕਿਰਿਆ ਦੋਰਾਨ ਹੈਂਡਬਾਲ ਤੇ ਹਾਕੀ ਦੇ ਟਰਾਇਲ ਗੁਰੂ ਨਾਨਕ ਦੇਵ ਯੂਨਿਵਰਸਿਟੀ ਵਿਖੇ ਲਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਦੋਰਾਨ 10 ਸਾਲ ਤੋਂ ਲੈ ਕੇ 16 ਸਾਲ ਤੱਕ ਦੀਆਂ ਲੜਕੀਆਂ ਹਿੱਸਾ ਲੈ ਸਕਦੀਆਂ ਹਨ।ਉਨ੍ਹਾਂ ਨੂੰ ਆਪਣਾ ਅਸਲ ਜਨਮ ਸਰਟੀਫਿਕੇਟ, ਪਾਸਪੋਰਟ ਫੋਟੋ ਤੇ ਹੋਰ ਲੋੜੀਂਦੇ ਦਸਤਾਵੇਜ਼ ਲਿਆਉਣੇ ਜਰੂਰੀ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਾਈਂ ਹੈਂਡਬਾਲ ਤੇ ਹਾਕੀ ਸੈਂਟਰ ਬੇਹਤਰੀਨ ਖਿਡਾਰਣਾਂ ਪੈਦਾ ਕੀਤੀਆਂ ਹਨ। ਜੋ ਸੂਬਾ, ਰਾਸ਼ਟਰੀ ਤੇ ਅੰਤਰਾਸ਼ਟਰੀ ਪੱਧਰ ਤੇ ਜੀਐਨਡੀਯੂ ਸਾਈਂ ਹੈਂਡਬਾਲ ਤੇ ਹਾਕੀ ਸੈਂਟਰ ਦਾ ਨਾਮ ਰੌਸ਼ਨ ਕਰ ਰਹੀਆਂ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …