Friday, October 18, 2024

ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

PPN080509

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਜ਼ਿਲੇ ਅੰਦਰ ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਵਲੋ ਅੱਜ ਭਗਤਾਂਵਾਲੀ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਕਣਕ ਦੀ ਖਰੀਦ ਤੇ ਚੁਕਾਈ ਆਦਿ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਕਣਕ ਦੀ ਖਰੀਦ ਕਰਨ ਉਪਰੰਤ ਚੁਕਾਈ ਵਿਚ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਉਨਾਂ ਆੜ੍ਹਤੀਆਂ ਅਤੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਕਣਕ ਦੀ ਚੁਕਾਈ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨਾਂ ਸਮੂਹ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਮੰਡੀਆਂ ਵਿਚ ਜਿਣਸ ਨੂੰ ਚੁਕਾਉਣ ਸਬੰਧੀ ਸਮੇ-ਸਮੇ ਤੇ ਨਿਗਰਾਨੀ ਕਰਨ ਅਤੇ ਕਿਸਾਨਾਂ ਦੀ ਹਰ ਮੁਸ਼ਕਿਲ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਨੂੰ ਮੰਡੀ ਵਿਚ ਕੋਈ ਪ੍ਰੇਸ਼ਾਨੀ ਨਹੀ ਹੋਣ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋ ਇਲਾਵਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ, ਸ੍ਰੀ ਵਿਮਤ ਸੇਤੀਆ ਐਸ.ਡੀ.ਐਮ ਅੰਮ੍ਰਿਤਸਰ-੧ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਆਦਿ ਹਾਜਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply