ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਮਾਸਟਰ ਇਨ ਫਾਈਨ ਆਰਟਸ ਸਮੈਸਟਰਤੀਸਰਾ ਦੀ ਭੁਪਿੰਦਰ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਸੰਬਰ 2015 ਦੀਆਂ ਪ੍ਰੀਖਿਆਵਾਂ ਵਿੱਚੋਂ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਜਦੋਂ ਕਿ ਸਮੈਸਟਰ ਪਹਿਲਾ ਵਿੱਚੋਂ ਰਜਿੰਦਰ ਨੇ ਤੀਸਰੀ ਪੁਜ਼ੀਸ਼ਨ ਪ੍ਰਾਪਤ ਕੀਤੀ। ਬੈਚੂਲਰ ਆਫ਼ ਫਾਈਨ ਆਰਟਸ ਸਮੈਸਟਰਸੱਤਵਾਂ ਦੀ ਰਾਧਿਕਾ ਅਤੇ ਗੁਰਵੀ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚੋਂ ਕ੍ਰਮਵਾਰ ਦੂਸਰੀ ‘ਤੇ ਤੀਸਰੀ ਪੁਜ਼ੀਸ਼ਨ ਹਾਸਿਲ ਕੀਤੀ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਮੁਬਾਰਕਾਂ ਦਿੰਦਿਆਂ ਅਤੇ ਉਤਸ਼ਾਹਿਤ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਉੱਚ ਪੁਜ਼ੀਸ਼ਨਾਂ ਨੂੰ ਬਰਕਰਾਰ ਰੱਖਣ।ਉਹਨਾਂ ਨੇ ਅਧਿਆਪਕਾਂ ਦੀ ਪ੍ਰਸੰਸ਼ਾ ਕੀਤੀ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਵਿਦਿਆਰਥਣਾਂ ਨੇ ਇਹ ਉੱਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ। ਡਾ. ਜੀਵਨ ਸੋਢੀ ਮੁਖੀ ਫਾਈਨ ਆਰਟਸ ਵਿਭਾਗ ਅਤੇ ਡਾ. ਸਿਮਰਦੀਪ ਡੀਨ ਅਕਾਦਮਿਕ ਸਮੇਤ ਹੋਰ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਉਹਨਾਂ ਦੀ ਪ੍ਰਾਪਤੀਆਂ ‘ਤੇ ਸ਼ੁੱਭ ਕਾਮਨਾਵਾਂ ਦਿੱਤੀਆਂ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media