ਬਠਿੰਡਾ, 7 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਸ਼੍ਰੀ ਤੇਜਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੀ.ਜੀ.ਐਮ/ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀਮਤੀ ਅਮਿਤਾ ਸਿੰਘ ਵੱਲੋਂ ਏ.ਡੀ.ਆਰ. ਸੇਂਟਰ ਵਿਖੇ ਪੈਰਾ ਲੀਗਲ ਵਲੰਟੀਅਰ ਦੀ ਮੀਟਿੰਗ ਆਯੋਜਿਨ ਕੀਤਾ ਗਿਆ। ਨਾਲਸਾ ਦੀਆਂ ਸਕੀਮਾਂ ਨੂੰ ਸੂਚਾਰੂ ਢੰਗ ਨਾਲ ਚਲਾਉਣ ਵਾਸਤੇ ਅੱਜ ਮੀਟਿੰਗ ਵਿੱਚ ਹਾਜ਼ਰ ਪੀਐਲਵੀਆਂ ਨੂੰੰ ਰਜਿਸਟਰ ਜਾਰੀ ਕੀਤੇ ਗਏ ਅਤੇ ਜੱਜ ਸਹਿਬਾਨ ਨੇ ਦੱਸਿਆ ਕਿ ਉਸ ਵਿੱਚ ਉਹ ਆਪਣੀ ਰੋਜਮਰਾ ਦੀ ਗਤੀਵਿਧੀਆਂ ਨੂੰ ਦਰਜ ਕਰਨ। ਉਨ੍ਹਾਂ ਨੇ ਪੈਰਾ ਲੀਗਲ ਵਲੰਟੀਅਰਸ ਨੂੰ ਸਲਾਹ ਦਿੱਤੀ ਕਿ ਉਹ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਨੂੰ ਆਪਣੀ ਸੈਮੀਨਾਰਾਂ ਰਾਹੀਂ ਕਿਸ ਤਰ੍ਹਾਂ ਵੱਧ ਤੋਂ ਵੱਧ ਲੋਕਾ ਤੱਕ ਪਹੁੰਚਾ ਸਕਦੇ ਹਨ ਅਤੇ ਉਹਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਮਿਤੀ 09.04.2016 ਨੂੰ ਲੇਬਰ ਅਤੇ ਪਰਿਵਾਰਕ ਮੁੱਦਿਆਂ ਉੱਤੇ ਲਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਤਾਂ ਕਿ ਉਹ ਲੋਕਾਂ ਵਿੱਚ ਉਹ ਇਸ ਨੈਸ਼ਨਲ ਲੋਕ ਅਦਾਲਤ ਬਾਰੇ ਪ੍ਰਚਾਰ ਕਰ ਸਕਣ ਜਿਸ ਨਾਲ ਦੋਨਾਂ ਧਿਰਾਂ ਦੇ ਸਮਾਂ ਅਤੇ ਪੈਸਾ ਬੱਚ ਸਕੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media