Friday, July 5, 2024

ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

PPN0704201606ਮਾਲੇਰਕੋਟਲਾ, 7 ਅਪ੍ਰੈਲ (ਹਰਮਿੰਦਰ ਭੱਟ)- ਅਯਾਨ ਇੰਸਟੀਚਿਊਟ ਆਫ ਨਰਸਿੰਗ ਭੋਗੀਵਾਲ ਦੀਆਂ ਵਿਦਿਆਰਥਣਾਂ ਵੱਲੋਂ ਸਥਾਨਕ ਸਿਵਲ ਹਸਪਤਾਲ ਵਿੱਚ ਐਸ.ਐਮ.ਓ ਡਾ.ਗੁਰਦਰਸ਼ਨ ਸਿੰਘ ਅਤੇ ਬਲੱਡ ਬੈਂਕ ਦੇ ਇੰਚਾਰਜ਼ ਡਾ.ਜੋਤੀ ਕਪੂਰ ਦੀ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕਾਲਜ ਦੇ ਚੇਅਰਮੈਨ ਗਾਜੀ ਸ਼ੇਖ ਨੇ ਬੱਚਿਆਂ ਨੂੰ ਪ੍ਰੇਰਣਾ ਦਿੰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਂ-ਦਾਨ ਹੈ, ਸਾਨੂੰ ਸਭ ਨੂੰ ਖੂਨਦਾਨ ਕਰਕੇ ਕਿਸੇ ਦੀ ਜਿੰਦਗੀ ਨੂੰ ਬਚਾਉਣਾ ਚਾਹੀਦਾ ਹੈ। ਇਸ ਸਮਾਗਮ ਵਿੱਚ ਸ਼ਾਮਲ ਹੋਏ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਹਰਮੀਤ ਕੌਰ ਨੇ ਵਿਦਿਆਰਥਣਾਂ ਦੇ ਭਾਸ਼ਣ ਮੁਕਾਬਲੇ ਕਰਵਾਏ ਤੇ ਆਏ ਹੋਏ ਮਰੀਜ਼ਾਂ ਦੇ ਸਰੀਰ ਦਾ ਮੁਆਇਨਾ ਵੀ ਕੀਤਾ ਗਿਆ। ਸਿਵਲ ਹਸਪਤਾਲ ਦੇ ਸਰਜਨ ਡਾ.ਜਸਵਿੰਦਰ ਸਿੰਘ ਨੇ ਇਸ ਸਮਾਗਮ ਵਿੱਚ ਸੂਗਰ ਦੀ ਬੀਮਾਰੀ ਦੇ ਬਚਾਅ ਅਤੇ ਇਲਾਜ ਬਾਰੇ ਚਾਨਣਾ ਪਾਇਆ। ਡਾ.ਜੋਤੀ ਕਪੂਰ ਨੇ ਖੂਨਦਾਨ ਦੀ ਮਹੱਤਤਾ ਬਾਰੇ ਦੱਸਿਆ ਅਥੇ ਖੂਨਦਾਨ ਕਰਨ ਲਈ ਪ੍ਰੇਰਿਆ। ਡਾ.ਜਗਜੀਤ ਸਿੰਘ ਨੇ ਅਪਣੇ ਵਿਚਾਰ ਸਾਂਝੇ ਕਰਦਿਆਂ ਵਿਸ਼ਵ ਸਿਹਤ ਦਿਵਸ ਦੇ ਮੁੱਖ ਵਿਸ਼ੇ ਤੇ ਚਾਣਨਾ ਪਾਇਆ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply