Friday, July 5, 2024

ਸਰਕਾਰ ਵੱਲੋਂ ਫ਼ੀਸਾਂ ‘ਚ ਭਾਰੀ ਵਾਧਾ ਵਿਦਿਆਰਥੀਆਂ ਵਿਚ ਨਿਰਾਸ਼ਾ

PPN0704201607ਸੰਦੌੜ, 7 ਅਪ੍ਰੈਲ (ਹਰਮਿੰਦਰ ਭੱਟ ਸਿੰਘ)- ਆਈਆਈਟੀ ਦੀ ਫ਼ੀਸ ‘ਚ ਭਾਰੀ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਫ਼ੀਸ ਦੋ ਗੁਣਾ ਤੋਂ ਵੀ ਜ਼ਿਆਦਾ ਵਧਾਉਂਦਿਆਂ ੯੦ ਹਜ਼ਾਰ ਤੋਂ ੨ ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਵਾਧੇ ਦਾ ਸਿੱਧਾ ਅਸਰ ਵਿਦਿਆਰਥੀਆਂ ਦੇ ਭਵਿੱਖ ਅਤੇ ਵੱਧ ਰਹੀ ਮਹਿੰਗਾਈ ਵਿਚ ਆਰਥਿਕ ਪੱਖੋਂ ਕਮਜ਼ੋਰ ਹੋ ਰਹੇ ਉਨ੍ਹਾਂ ਦੇ ਮਾਪਿਆਂ ਦੀਆਂ ਉਮੀਦਾਂ ਤੇ ਪਏਗਾ। ਇਹ ਦੇਸ਼ ਦੀ ਸਭ ਤੋਂ ਵੱਡੀ ਤਕਨੀਕੀ ਸਿੱਖਿਆ ਦੀ ਸੰਸਥਾ ਮੰਨੀ ਜਾਂਦੀ ਹੈ। ਪਰ ਸਰਕਾਰ ਦੇ ਇਸ ਫ਼ੈਸਲੇ ਨਾਲ ਆਈਆਈਟੀ ‘ਚ ਦਾਖਲਾ ਲੈਣ ਦੇ ਚਾਹਵਾਨ ਕਈ ਵਿਦਿਆਰਥੀਆਂ ਦਾ ਸੁਪਨੇ ਟੁੱਟ ਸਕਦੇ ਹਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply