ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀ ਐਮ.ਏ.ਕਮਰਸ਼ੀਅਲ ਆਰਟ ਸਮੈਸਟਰ ਪਹਿਲਾ ਦੀ ਰਮਿਤਾ ਮੋਗਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਦਸੰਬਰ 2015 ਦੀ ਪ੍ਰੀਖਿਆ ਵਿੱਚੋਂ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਜਦ ਕਿ ਜਪਨੀਤ ਕੌਰ ਨੇ ਦੂਜਾ ਅਤੇ ਈਲਾ ਬੇਦੀ ਨੇ ਤੀਸਰਾ ਸਥਾਨ ਹਾਸਿਲ ਕੀਤਾ।ਜਦਕਿ ਐਮ.ਏ.ਕਮਰਸ਼ੀਅਲ ਆਰਟ ਸਮੈਸਟਰ3 ਦੀ ਦਿਸ਼ਾ ਅਗਰਵਾਲ ਨੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਜਦ ਕਿ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਮੁਬਾਰਕਾਂ ਦਿੰਦਿਆਂ ਅਤੇ ਉਤਸ਼ਾਹਿਤ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਉੱਚ ਪੁਜ਼ੀਸ਼ਨਾਂ ਨੂੰ ਬਰਕਰਾਰ ਰੱਖਣ।ਉਹਨਾਂ ਨੇ ਅਧਿਆਪਕਾਂ ਦੀ ਪ੍ਰਸੰਸ਼ਾ ਕੀਤੀ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਵਿਦਿਆਰਥਣਾਂ ਨੇ ਇਹ ਉੱਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ। ਪ੍ਰੋ. ਸੰਦੀਪ ਜੁਤਸ਼ੀ, ਮੁਖੀ ਕਮਰਸ਼ੀਅਲ ਆਰਟ ਵਿਭਾਗ ਅਤੇ ਡਾ. ਸਿਮਰਦੀਪ ਡੀਨ ਅਕਾਦਮਿਕ ਸਮੇਤ ਹੋਰ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਉਹਨਾਂ ਦੀ ਪ੍ਰਾਪਤੀਆਂ ‘ਤੇ ਸ਼ੁੱਭ ਕਾਮਨਾਵਾਂ ਦਿੱਤੀਆਂ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media