Monday, July 8, 2024

ਪ੍ਰਮੁੱਖ ਸਕੱਤਰ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

PPN0804201608ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ)-ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ. ਐਸ ਔਜਲਾ ਨੇ ਅੱਜ ਇਥੇ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਵਿਚ ਤੇਜ਼ੀ ਲਿਆਉਣ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸ੍ਰੀ ਔਜਲਾ ਨੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵਾਰ ਮੈਮੋਰੀਅਲ, ਕਰੁਣਾਸਾਗਰ ਵਾਲਮੀਕਿ ਅਸਥਾਨ ਰਾਮਤੀਰਥ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸਰਕਟ ਹਾਊਸ, ਸਵਾਗਤੀ ਗੇਟ, ਟਾਊਨ ਹਾਲ, ਵੱਖ-ਵੱਖ ਕੌਰੀਡੋਰਾਂ, ਸੁੰਦਰੀਕਰਨ, ਗੋਬਿੰਦਗੜ੍ਹ ਕਿਲ੍ਹਾ ਅਤੇ ਬੀ. ਆਰ. ਟੀ. ਐਸ ਆਦਿ ਵਿਕਾਸ ਪ੍ਰਾਜੈਕਟਾਂ ਦੇ ਹੁਣ ਤੱਕ ਹੋਏ ਅਤੇ ਹੋ ਚੁੱਕੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਇਨ੍ਹਾਂ ਸਬੰਧੀ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਸ਼ਹਿਰ ਵਿਚ ਬਣ ਰਹੀਆਂ ਚਾਰ ਤੇ ਛੇ ਮਾਰਗੀ ਸੜਕਾਂ, ਪੁਲਾਂ, ਸੀਵਰੇਜ, ਵਾਟਰ ਸਪਲਾਈ ਅਤੇ ਬਿਜਲੀ ਆਦਿ ਨਾਲ ਸਬੰਧਤ ਚੱਲ ਰਹੇ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ ਅਤੇ ਇਨ੍ਹਾਂ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਮੈਡਮ ਸੋਨਾਲੀ ਗਿਰੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ, ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਐਕਸੀਅਨ ਸ. ਜੇ. ਐਸ ਸੋਢੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply