ਫਾਜ਼ਿਲਕਾ, 8 ਅਪ੍ਰੈਲ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਮੁੱਖ ਚੋਣ ਅਫਸਰ,ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਚੋਣਕਾਰ ਰਜ਼ਿਸਟ੍ਰੇਸ਼ਨ ਅਫਸਰਾਂ ਤੋਂ ਪ੍ਰਾਪਤ ਪ੍ਰਪੋਜਲ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾ ਰਹੀ ਹੈ। ਇਹ ਸੂਚੀ ਜਿਲ੍ਹਾ ਚੋਣ ਦਫਤਰ,ਫਾਜ਼ਿਲਕਾ, ਉੱਪਮੰਡਲ ਮੈਜਿਸਟ੍ਰੇਟ,ਜਲਾਲਾਬਾਦ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ, ੭੯-ਜਲਾਲਾਬਾਦ, ਉੱਪਮੰਡਲ ਮੈਜਿਸਟ੍ਰੇਟ, ਫਾਜਿਲਕਾ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ੮੦-ਫਾਜਿਲਕਾ, ਉੱਪਮੰਡਲ ਮੈਜਿਸਟ੍ਰੇਟ, ਅਬੋਹਰ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ੮੧-ਅਬੋਹਰ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਫਾਜਿਲਕਾ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ੮੨-ਬਲੂੱਆਣਾਂ ਦੇ ਦਫਤਰਾਂ ਵਿਖੇ ਆਮ ਜਨਤਾ ਦੇ ਵੇਖਣ ਲਈ ਉਪਲੱਬਧ ਹੈ। ਜੇਕਰ ਕਿਸੇ ਵਿਅਕਤੀ ਨੇ ਇਸ ਸਬੰਧੀ ਕੋਈ ਵੀ ਸੁਝਾਅ ਜਾਂ ਆਬਜੈਕਸ਼ਨ ਦੇਣਾ ਹੈ ਤਾਂ ਉਹ ਲਿਖਤੀ ਰੂਪ ਵਿੱਚ ਮਿਤੀ:੩੦-੦੪-੨੦੧੬ ਤੱਕ ਜ਼ਿਲ੍ਹਾ ਚੋਣ ਦਫਤਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰਾਂ ਵਿਖੇ ਆ ਕੇ ਦੇ ਸਕਦਾ ਹੈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media