ਅੰੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੂਆਲੋਜੀ ਵਿਭਾਗ ਵੱਲੋਂ ਵਿਦਿਆਰਥੀਆਂ ਵਿਚ ਵਾਤਾਵਰਣ ਦੀ ਸੰਭਾਲ ਅਤੇ ਵਿਗਿਆਨ ਦੀ ਦਿਨ ਪ੍ਰਤੀ ਦਿਨ ਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਅੱਜ ਇਥੇ ਪੇਪਰ ਰੀਡਿੰਗ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦਾ ਆਯੋਜਨ ਪੰਜਾਬ ਸਟੇਟ ਕਾਂਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਵਿਦਿਆਰਥੀਆਂ ਵੱਲੋਂ ਵਿਗਿਆਨ ਵਿਚ ਹੋਈਆਂ ਨਵੀਂ ਕਾਢਾਂ ਬਾਰੇ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media