ਫਾਜ਼ਿਲਕਾ, 10 ਅਪ੍ਰੈਲ (ਵਨੀਤ ਅਰੋੜਾ)- ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਕਮੇਟੀਆਂ, ਟਰੱਸਟ ਮੁੱਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ ਦਿੱਤੇ ਹਨ।
ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਦੱਸਿਆ ਕਿ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਕਾਰਨ ਇਲਾਕੇ ਵਿਚ ਤਣਾਅ ਪੈਦਾ ਹੋਣ ਦਾ ਡਰ ਬਣਿਆ ਰਹਿੰਦਾ ਹੈ। ਜਿਸ ਕਾਰਨ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਬਣਦਾ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਹਾਲਤਾਂ ਵਿਚ ਇਹ ਜਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਫੌਰੀ ਤੌਰ ਤੇ ਚੁੱਕਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ 6 ਜੂਨ 2016 ਤੱਕ ਲਾਗੂ ਰਹਿਣਗੇ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media