Wednesday, July 3, 2024

ਜ਼ਿਲੇ ਅੰਦਰ 1383 ਕਾਰਡ ਵੰਡਣ ਸਬੰਧੀ 12 ਅਪਰੈਲ ਨੂੰ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

PPN1004201612ਪਠਾਨਕੋਟ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਪਠਾਨਕੋਟ ਦੇ 1383 ਕਿਸਾਨਾਂ ਨੂੰ ਪਹਿਲੇ ਪੜ੍ਹਾਅ ਦੌਰਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਣ ਲਈ 12 ਅਪ੍ਰੈਲ ਨੂੰ ਸਥਾਨਿਕ ਐਵਲੋਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 11:00 ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸ਼੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਕਿਸਾਨਾਂ ਨੂੰ ਸਿਹਤ ਬੀਮਾ ਕਾਰਡ ਵੰਡਣਗੇ। ਇਹ ਜਾਣਕਾਰੀ ਸ੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਯੋਜਨਾ ਤਹਿਤ ਕਿਸਾਨ ਅਤੇ ਉਸ ਦੇ ਪਰਿਵਾਰ ਦਾ ਮੈਂਬਰ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 50 ਹਜ਼ਾਰ ਰੁਪਏ ਤੱਕ ਮੁਫ਼ਤ ਇਲਾਜ ਕਰਵਾ ਸਕਦੇ ਹਨ, ਜੇ ਕਿਸੇ ਪਰਿਵਾਰ ਦੇ ਮੁੱਖੀ ਦੀ ਮੌਤ ਹੋ ਜਾਂਦੀ ਹੈ ਜਾਂ ਉਹ 100 ਫੀਸਦੀ ਅਪੰਗ ਹੋ ਜਾਂਦਾ ਹੈ ਤਾਂ ਉਸ ਦੇ ਪਰਿਵਾਰ ਨੂੰ 5 ਲੱਖ ਰੁਪਏ ਤੱਕ ਮੁਆਵਜਾ ਦਿੱਤਾ ਜਾਵੇਗਾ।
ਸ਼੍ਰੀ ਸ਼ਰਮਾ ਨੇ ਦੱਸਿਆ ਕਿ ਇਸ ਸਕੀਮ ਅਧੀਨ ਉਸਾਰੀ ਕਿਰਤੀਆਂ ਨੂੰ ਵੀ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਲਾਭਪਾਤਰੀਆਂ ਨੂੰ ਲਾਭ ਦੇਣ ਲਈ 116 ਕਰੋੜ ਰੁਪਏ ਦਾ ਵੱਖਰਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ 3 ਲੱਖ 3 ਹਜ਼ਾਰ 74 ਕਿਸਾਨਾਂ ਨੂੰ ਬੀਮਾ ਕਾਰਡ ਵੰਡੇ ਜਾ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਮੁਫਤ ਸਿਹਤ ਬੀਮਾ ਯੋਜਨਾ ਲਈ ਸਾਲਾਨਾ ਪ੍ਰੀਮੀਅਮ ਦੀ ਕਿਸ਼ਤ 220 ਰੁਪਏ ਸਬੰਧਿਤ ਮਾਰਕਿਟ ਕਮੇਟੀਆਂ ਵਲੋਂ ਭਰੀ ਜਾਵੇਗੀ।
ਉਨਾਂ ਅੱਗੇ ਦੱਸਿਆ ਕਿ ਇਸ ਸਕੀਮ ਦਾ ਲਾਭ ਦੇਣ ਲਈ ਪੰਜਾਬ ਦੀਆਂ 153 ਮਾਰਕਿਟ ਕਮੇਟੀਆਂ ਦਾ ਅਹਿਮ ਯੋਗਦਾਨ ਹੈ। ਕਿਸਾਨ ਵੇਚੀ ਜਿਨਸ ਲਈ ਆੜ੍ਹਤੀਆਂ ਪਾਸੋਂ ਜੇ ਫਾਰਮ ਜਰੂਰ ਲੈਣ। ਕਿਸਾਨ ਸਕੀਮ ਸਬੰਧੀ ਵਧੇਰੇ ਜਾਣਕਾਰੀ ਲਈ ਸਬੰਧਿਤ ਮਾਰਕਿਟ ਕਮੇਟੀ ਜਾਂ ਪੰਜਾਬ ਮੰਡੀ ਬੋਰਡ ਦੇ ਕੰਟਰੋਲ ਰੂਮ ‘ਤੇ ਟੈਲੀਫੋਨ ਨੰਬਰ 0172-2210125-29 ਤੇ ਦਫਤਰੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਸੰਪਰਕ ਕਰ ਸਕਦੇ ਹਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply