ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਦੀ ਬੀ.ਬੀ.ਏ ਸਮੈਸਟਰ ਪੰਜਵਾਂ ਦੀ ਰੇਖਾ ਮਹਾਜਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਦਸੰਬਰ 2015 ਦੀ ਪ੍ਰੀਖਿਆ ਵਿੱਚੋਂ ਦੂਸਰੀ ਪੁਜ਼ੀਸ਼ਨ ਹਾਸਿਲ ਕੀਤੀ, ਜਦਕਿ ਤਾਨੀਆ ਮਲਹੋਤਰਾ ਨੇ ਪੰਜਵੀਂ ਅਤੇ ਬੀ.ਕਾਮ (ਰੈਗੂਲਰ) ਸਮੈਸਟਰ ਪੰਜਵਾਂ ਦੀ ਆਸ਼ਿਮਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਦਸੰਬਰ 2015 ਦੀ ਪ੍ਰੀਖਿਆ ਵਿੱਚੋਂ ਪੰਜਵੀਂ ਪੁਜ਼ੀਸ਼ਨ ਹਾਸਿਲ ਕੀਤੀ। ਸ਼੍ਰੀ. ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਮੈਨੇਜਿੰਗ ਕਮੇਟੀ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਮੁਬਾਰਕਾਂ ਦਿੰਦਿਆਂ ।ਉਹਨਾਂ ਨੇ ਅਧਿਆਪਕਾਂ ਦੀ ਪ੍ਰਸੰਸ਼ਾ ਕੀਤੀ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਵਿਦਿਆਰਥਣਾਂ ਨੇ ਇਹ ਉੱਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ। ਪ੍ਰੋ. ਅਰੁਨ ਕੁਮਾਰ ਧੀਰ, ਮੁਖੀ ਕਾਮਰਸ ਵਿਭਾਗ ਅਤੇ ਡਾ. ਸਿਮਰਦੀਪ ਡੀਨ ਅਕਾਦਮਿਕ ਸਮੇਤ ਹੋਰ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਉਹਨਾਂ ਦੀ ਪ੍ਰਾਪਤੀਆਂ ‘ਤੇ ਸ਼ੁੱਭ ਕਾਮਨਾਵਾਂ ਦਿੱਤੀਆਂ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media