ਬਠਿੰਡਾ, 9 ਮਈ (ਜਸਵਿੰਦਰ ਸਿੰਘ ਜੱਸੀ)- ਰਿਜਨਲ ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ, ਚੰਡੀਗੜ ਦੁਆਰਾ ਘੋਸ਼ਿਤ ਕੀਤੇ ਗਏ ਨਤੀਜਿਆਂ ਵਿੱਚ ਵਧੀਆ ਸਥਾਨ ਹਾਸ਼ਿਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।ਰਿਜਨਲ ਪੌਲੀਟੈਕਨਿਕ ਕਾਲਜ, ਬਹਿਮਣ ਦੀਵਾਨਾ ਦੇ ਪਹਿਲੇ ਸਾਲ ਦੇ ਇਲੈਕਟਰੀਕਲ ਇੰਜੀਨੀਅਰਿੰਗ ਦੇ ਵਿਦਿਆਰਥੀ ਅਮਨਦੀਪ ਸਿੰਘ ਨੇ 80.36%, ਮੁਹੰਮਦ ਦਿਲਨਵਾਜ ਆਲਮ ਸਿਵਲ ਇੰਜੀਨੀਅਰਿੰਗ ਨੇ 81.21%, ਨੀਖਿਲ ਗੁਪਤਾ ਮਕੈਨੀਕਲ ਇੰਜੀਨੀਅਰਿੰਗ ਨੇ 80.48% ਅਤੇ ਸੋਨਾਲੀ ਸਾਹੂ ਨੇ ਕੰਪਿਊਟਰ ਇੰਜੀਨੀਰਿੰਗ ਦੇ ਪਹਿਲੇ ਸਮੈਸਟਰ ਵਿੱਚ79.76% ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਕਾਲਜ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੇ ਜਰਨਲ ਸੈਕਟਰੀ ਸੁਖਰਾਜ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਮਨੋਜ ਕੁਮਾਰ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਸਟਾਫ ਦੀ ਲਗਨ ਅਤੇ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਬਾਕੀ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …