Monday, August 31, 2026

29 ਲਾਭਪਾਤਰੀਆਂ ਨੂੰ ਵੰਡੇ ਸ਼ਗਨ ਸਕੀਮ ਦੇ ਚੈੱਕ

PPN1204201617

ਫਾਜ਼ਿਲਕਾ, 12 ਅਪ੍ਰੈਲ (ਵਨੀਤ ਅਰੋੜਾ) – ਫਾਜ਼ਿਲਕਾ ਵਿਖੇ ਨਗਰ ਕੌਂਸਲ ਦਫ਼ਤਰ ਵਿਖੇ ਨਗਰ ਕੌਂਸਲ ਪ੍ਰਧਾਨ ਸ਼੍ਰੀ ਰਾਕੇਸ਼ ਧੂੜੀਆ ਅਤੇ ਤਹਿਸੀਲ ਭਲਾਈ ਅਫ਼ਸਰ ਸ. ਬਰਿੰਦਰ ਸਿੰਘ ਵੱਲੋਂ ਲਾਭਪਾਤਰੀਆਂ ਨੂੰ ਸ਼ਗਨ ਸਕੀਮ ਦੇ ਚੈਕ ਵੰਡੇ। ਇਸ ਮੌਕੇ 29 ਲਾਭਪਾਤਰੀਆਂ ਨੂੰ ਚੈੱਕ ਤਕਸੀਮ ਕੀਤੇ ਗਏ।  ਇਸ ਮੌਕੇ ਸ਼੍ਰੀ ਧੂੜੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਰੂਰਤਮੰਦ ਲੋਕਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ 15 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਗਨ ਸਕੀਮ ਤਹਿਤ ਅਨੁਸਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਕਿਸੇ ਵੀ ਜਾਤੀ ਦੇ ਆਰਥਿਕ ਤੌਰ ਤੇ ਕਮਜੋਰ ਪਰਿਵਾਰ ਜਿੰਨ੍ਹਾਂ ਦੀ ਸਲਾਨਾ ਆਮਦਨ 32790 ਰੁਪਏ ਤੋਂ ਘੱਟ ਹੈ ਯੋਗ ਹਨ ਅਤੇ ਇਸ ਲਈ ਲੜਕੀ ਦੇ ਵਿਆਹ ਤੋਂ ਇਕ ਮਹੀਨਾ ਪਹਿਲਾਂ ਤੋਂ ਇਕ ਮਹੀਨਾ ਬਾਅਦ ਤੱਕ ਜ਼ਿਲ੍ਹਾ ਭਲਾਈ ਦਫ਼ਤਰ ਵਿਚ ਨਿਰਧਾਰਤ ਪ੍ਰੋਫਾਰਮੇ ਵਿਚ ਅਰਜੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ਼੍ਰੀ ਅਨਿਲ ਸੇਠੀ, ਭਾਜਪਾ ਮੰਡਲ ਪ੍ਰਧਾਨ ਸ਼੍ਰੀ ਮਨੋਜ਼ ਤ੍ਰਿਪਾਠੀ ਅਤੇ ਹੋਰ ਪਤਵੰਤੇ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …

Leave a Reply