
ਬਠਿੰਡਾ, 9 ਮਈ (ਜਸਵਿੰਦਰ ਸਿੰਘ ਜੱਸੀ)- ਸਥਾਨਕ ਜਿਲਾ ਸ਼ਹਿਰ ਦੇ ਪਿੰਡ ਭਾਈ ਰੂਪਾ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਅੰਮ੍ਰਿਤਸਰ ਵਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਜ਼ਮੀਨ ਠੇਕੇ ‘ਤੇ ਦੇਣ ਆਏ ਮੁਲਾਜ਼ਮਾਂ ‘ਤੇ ਸ਼ਰਾਰਤੀ ਅਨੁਸਰਾਂ ਵਲੋਂ ਹਮਲਾ ਜਿਸ ਵਿੱਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ ਤੇ ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਤਿੰਨ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਫਿਰ ਵੀ ਸ੍ਰੋਮਣੀ ਕਮੇਟੀ ਮੈਂਬਰਾਂ ਵਲੋਂ ਪੂਰਨ ਸਦਭਾਵਨਾ ਨਾਲ ਬੋਲੀ ਕਰਵਾ ਦਿੱਤੀ ਲੇਕਿਨ ਜਦ ਸਮੂਹ ਮੈਂਬਰ ਅੰਦਰ ਸ੍ਰੀ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਣ ਜਾ ਰਹੇ ਸਨ ਤਾਂ ਵਿਰੋਧੀ ਅਨੁਸਰਾਂ ਵਲੋਂ ਮੰਦੀ ਸ਼ਬਦਾਵਲੀ ਬੋਲੀ ਅਤੇ ਖੂਬ ਇੱਟਾਂ ਰੋੜੇ ਚਲਾਉਣੇ ਸ਼ੁਰੂ ਕਰ ਦਿੱਤਾ। ਜਿਸ ਕਾਰਨ ਸ੍ਰੋਮਣੀ ਕਮੇਟੀ ਦੇ ਮੁਲਾਜ਼ਮ ਜਰਨੈਲ ਸਿੰਘ ਮੈਨੇਜਰ ਸ੍ਰੀ ਮੁਕਤਸਰ ਸਾਹਿਬ, ਜਗਦੇਵ ਸਿੰਘ ਕਲਰਕ ਸ੍ਰੀ ਮੁਕਤਸਰ ਸਾਹਿਬ ਅਤੇ ਮਨਜੀਤ ਸਿੰਘ ਸਹਾਇਕ ਮੈਨੇਜਰ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਹੋਰ ਵੀ ਸਿੰਘ ਜ਼ਖ਼ਮੀ ਹੋ ਗਏ। ਸਥਿਤੀ ਨੂੰ ਕੰਟਰੋਲ ਕਰਨ ਲਈ ਪ੍ਰਸ਼ਾਸ਼ਨਿਕ ਅਧਿਕਾਰੀ ਐਸ.ਡੀ.ਐਮ ਸਕੱਤਰ ਸਿੰਘ ਬੱਲ, ਐਸ.ਪੀ ਜਸਵੀਰ ਸਿੰਘ, ਐਸ.ਪੀ ਸਵਰਨ ਸਿੰਘ, ਡੀ.ਐਸ.ਪੀ ਫੂਲ ਹਰਿੰਦਰ ਸਿੰਘ ਭਾਰੀ ਪੁਲਿਸ ਫੋਰਸ ਨਾਲ ਮੌਜੂਦ ਸਨ। ਇਸ ਘਟਨਾ ਦੀ ਜਾਣਕਾਰੀ ਲੈਣ ਬਾਰੇ ਅਤੇ ਜ਼ਖ਼ਮੀ ਸਿੰਘਾਂ ਦੀ ਹਾਲ ਚਾਲ ਪਤਾ ਕਰਨ ਆਏ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਭਾਈ ਕੇਵਲ ਸਿੰਘ ਸਕੱਤਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਘੋਰ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸਿਆਂ ਨਹੀ ਜਾਵੇਗਾ। ਏਕ ਨੂਰ ਖਾਲਸਾ ਫੌਜ ਦੇ ਪ੍ਰਧਾਨ ਬਲਜੀਤ ਸਿੰਘ ਗੰਗਾ ਅਤੇ ਹੋਰ ਸਿੰਘਾਂ ਨੇ ਵੀ ਗੁਰਦੁਆਰਾ ਸਾਹਿਬ ‘ਤੇ ਇੱਟਾਂ, ਰੋੜੇ ਅਤੇ ਮੰਦੀ ਸ਼ਬਦਾਂਵਲੀ ਵਰਤਣ ਬਾਰੇ ਸਖ਼ਤ ਸਬਦਾਂ ਵਿਚ ਨਿਖੇਧੀ ਕੀਤੀ ਅਤੇ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਵਿਗੜ ਦੇਣਾ ਚਾਹੁੰਦੇ ਹਨ, ਜਿਨੇ ਨੇ ਗੁਰਦੁਆਰਾ ਸਾਹਿਬ ਦੀ ਘੋਰ ਬੇਅਦਬੀ ਕੀਤੀ ਹੈ। ਉਨਾ ਨੇ ਪੁਲਿਸ ਪ੍ਰਸ਼ਾਸ਼ਨ ਦੀ ਵੀ ਸਖ਼ਤ ਸਬਦਾਂ ਵਿਚ ਅਲੋਚਨਾ ਕੀਤੀ ਜਿਨਾਂ ਨੇ ਮੌਜੂਦ ਹੁੰਦੇ ਹੋਏ ਵੀ ਮੌਕੇ ‘ਤੇ ਕੋਈ ਕਾਰਵਾਈ ਨਹੀ ਕੀਤੀ, ਉਹ ਵਿਰੋਧੀ ਅਨਸਰਾਂ ਨੂੰ ਕਾਬੂ ਕਰ ਸਕਦੀ ਸੀ। ਉਨਾਂ ਨੇ ਜਿਲਾ ਪੁਲਿਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਜਲਦੀ ਹੀ ਗੁਰਦੁਆਰਾ ਸਾਹਿਬ ਅਤੇ ਜ਼ਖ਼ਮੀ ਮੁਲਾਜ਼ਮਾਂ ‘ਤੇ ਹਮਲਾ ਕਰਨ ਵਾਲਿਆਂ ਮਾਮਲਾ ਦਰਜ ਕਰਕੇ ਸਖ਼ਤ ਸਜਾਵਾਂ ਦੇਣ ਤਾਂ ਕਿ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਕਰਨ ਦੀ ਜਰੂਰਤ ਨਾ ਕਰ ਸਕੇ। ਇਸ ਮੌਕੇ ਭਾਈ ਕੇਵਲ ਸਿੰਘ ਸਕੱਤਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਭਾਈ ਸੁਮੇਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਹਾਜੀ ਰਤਨ, ਕੌਰ ਸਿੰਘ ਪ੍ਰਧਾਨ ਲੋਕਲ ਕਮੇਟੀ ਭਾਈ ਰੂਪਾ, ਭਾਈ ਪੂਰਨ ਸਿੰਘ ਮੈਂਬਰ ਗੁਰਦੁਆਰਾ ਕਮੇਟੀ ਆਦਿ ਵੀ ਹਾਜ਼ਰ ਸਨ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media